ਦਸੂਹਾ, 15 ਜੁਲਾਈ (ਪ. ਪ.)- ਕੇ.ਐਮ.ਐਸ. ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ 'ਨਸ਼ੇ ਤੋਂ ਦੂਰ, ਸਿਹਤ ਭਰਪੂਰ' ਦੇ ਸੰਬੰਧ 'ਚ ਨਸ਼ਿਆਂ ਵਿਰੁੱਧ ਨਾਟਕ ਪ੍ਰਤੀਯੋਗਤਾ ਕਰਵਾਈ ਗਈ | ਪਿ੍ੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਇਹ ਪ੍ਰਤੀਯੋਗਤਾ ਕੁਮਾਰ ਆਡੀਟੋਰੀਅਮ ਵਿਖੇ ਕਰਵਾਈ ਗਈ, ਜਿਸ ਵਿਚ ਚੇਅਰਮੈਨ ਚੌਧਰੀ ਕੁਮਾਰ ਸੈਣੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਦੱਸਿਆ ਕਿ ਕਾਲਜ ਨੂੰ ਨਸ਼ਾ ਮੁਕਤ ਬਣਾਉਣ ਅਤੇ ਸਮਾਜ ਨੂੰ ਨਸ਼ੇ ਵਿਰੁੱਧ ਜਾਗਰੂਕ ਕਰਨ ਲਈ ਕਾਲਜ ਮੈਨੇਜਮੈਂਟ ਵਲੋਂ ਇਹ ਮੁਹਿੰਮ ਚਲਾਈ ਗਈ | ਵਿਦਿਆਰਥੀਆਂ ਨੇ ਆਪਣੇ ਇਨ੍ਹਾਂ ਨਸ਼ਾ ਵਿਰੋਧੀ ਨਾਟਕਾਂ 'ਚ ਨਸ਼ੇ ਦੀ ਲਤ ਨਾਲ ਹੋਣ ਵਾਲੇ ਨੁਕਸਾਨਾਂ, ਪਰਿਵਾਰਕ ਅਤੇ ਰਿਸ਼ਤਿਆਂ ਦੀ ਟੁੱਟ, ਅਤੇ ਸਮਾਜਕ ਪ੍ਰਭਾਵਾਂ ਨੂੰ ਰੰਗਮੰਚ ਰਾਹੀਂ ਬਾਖ਼ੂਬੀ ਦਰਸਾਇਆ | ਇਸ ਮੌਕੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਦੀ ਕੋਸ਼ਿਸ਼ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਕਿਸਮ ਦੇ ਪ੍ਰੋਗਰਾਮ ਨੌਜਵਾਨ ਪੀੜ੍ਹੀ 'ਚ ਸਹੀ ਦਿਸ਼ਾ ਤੇ ਸੋਚ ਵਿਕਸਤ ਕਰਨ 'ਚ ਸਹਾਇਕ ਸਾਬਤ ਹੁੰਦੇ ਹਨ | ਇਸ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ ਨੇ ਕਿਹਾ ਕਿ ਇਸ ਨਾਟਕ ਪ੍ਰਤੀਯੋਗਤਾ ਨੇ ਨਾ ਸਿਰਫ਼ ਵਿਦਿਆਰਥੀਆਂ ਨੂੰ ਆਪਣੀ ਕਲਾਤਮਕ ਯੋਗਤਾ ਵਿਖਾਉਣ ਦਾ ਮੌਕਾ ਦਿੱਤਾ, ਸਗੋਂ ਉਨ੍ਹਾਂ ਨੂੰ ਨਸ਼ੇ ਦੀ ਸਮੱਸਿਆ ਬਾਰੇ ਗੰਭੀਰਤਾ ਨਾਲ ਸੋਚਣ ਅਤੇ ਹੋਰਾਂ ਨੂੰ ਵੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਐਚ.ਓ.ਡੀ. ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਜਗਰੂਪ ਕੌਰ, ਸੋਨਮ ਸਲਾਰੀਆ, ਕਾਜਲ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਰਜਨੀ, ਚੰਚਲ, ਐਨ.ਐਸ.ਐਸ ਯੂਨਿਟ ਦੇ ਵਲੰਟੀਅਰ, ਈਕੋ ਕਲੱਬ ਦੇ ਮੈਂਬਰ, ਯੁਵਕ ਸੇਵਾਵਾਂ ਕਲੱਬ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |