18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸਕੂਲ 'ਚ ਨਸ਼ਾਖੋਰੀ ਦੇ ਮਾੜੇ ਪ੍ਰਭਾਵ ਤੇ ਇਲਾਜ ਸੰਬੰਧੀ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 16-07-2025

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਆਸ਼ਿਕਾ ਜੈਨ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਹੁਸ਼ਿਆਰਪੁਰ ਅਤੇ ਡਾ. ਹਰਬੰਸ ਕੌਰ ਡਿਪਟੀ ਮੈਡੀਕਲ ਕਮਿਸ਼ਨਰ ਹੁਸ਼ਿਆਰਪੁਰ ਦੇ ਹੁਕਮਾਂ ਅਨੁਸਾਰ ਐਸ.ਏ.ਵੀ. ਜੈਨ ਡੇ ਬੋਰਡਿੰਗ ਸਕੂਲ ਹੁਸ਼ਿਆਰਪੁਰ ਵਿਖੇ ਨਸ਼ਾਖੋਰੀ ਦੇ ਮਾੜੇ ਪ੍ਰਭਾਵ ਅਤੇ ਇਲਾਜ ਸਬੰਧੀ ਜਾਗਰੂਕਤਾ ਸੈਮੀਨਾਰ ਪਿ੍ੰਸੀਪਲ ਮੰਜੂ ਵਾਲੀਆ ਅਤੇ ਸੁਨੀਤਾ ਡੀਨ ਦੀ ਹਾਜ਼ਰੀ 'ਚ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਤੋਂ ਕਾਊਾਸਲਰ ਪ੍ਰਸ਼ਾਂਤ ਆਦੀਆ, ਕਾਉਂਸਲਰ ਰਜਵਿੰਦਰ ਕੌਰ ਮੁੱਖ ਬੁਲਾਰੇ ਵਜੋਂ ਹਾਜ਼ਰ ਹੋਏ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਾਉਂਸਲਰ ਪ੍ਰਸ਼ਾਂਤ ਆਦੀਆ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਨਸ਼ਾਖੋਰੀ ਇਕ ਮਾਨਸਿਕ ਬਿਮਾਰੀ ਹੈ, ਜਿਸ ਦਾ ਇਲਾਜ ਸਰਕਾਰੀ ਸਿਹਤ ਅਦਾਰਿਆਂ 'ਚ ਮੁਫ਼ਤ ਕੀਤਾ ਜਾਂਦਾ ਹੈ | ਇਸ ਮੌਕੇ ਉਨ੍ਹਾਂ ਨੇ ਦੱਸਿਆ ਨਸ਼ਾਖੋਰੀ ਦੇ ਕਾਰਨ, ਚਿੰਨ੍ਹ ਅਤੇ ਇਸ ਦੇ ਨਾਲ ਹੋਣ ਵਾਲਿਆਂ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਕਾਉਂਸਲਰ ਰਜਵਿੰਦਰ ਕੌਰ ਨੇ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਨਸ਼ਾਖੋਰੀ ਦੇ ਇਲਾਜ ਲਈ 02 ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਹੁਸ਼ਿਆਰਪੁਰ ਜਿੱਥੇ ਮਨੋਰੋਗ ਮਾਹਿਰ ਡਾ. ਰਾਜ ਕੁਮਾਰ ਵਲੋਂ ਅਤੇ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਦਸੂਹਾ ਚ ਡਾ. ਸਤਵੀਰ ਸਿੰਘ ਮਨੋਰੋਗ ਮਾਹਿਰ ਤੇ ਸਿਹਤ ਅਮਲੇ ਦੀ ਸਿੱਧੀ ਦੇਖ ਰੇਖ 'ਚ ਕੀਤਾ ਜਾਂਦਾ ਹੈ |

ਪਿਛਲੀ ਖ਼ਬਰ ਅੱਜ ਗੁ: ਮਿੱਠਾ ਟਿਵਾਣਾ ਦੇ ਯੱਗ ਸਮਾਗਮ 'ਤੇ ਵਿਸ਼ੇਸ਼ <br/> ਅਗਲੀ ਖ਼ਬਰ ਵਾਤਾਵਰਨ ਨੂੰ ਸਾਫ਼ ਰੱਖਣ ਲਈ ਪਲਾਸਟਿਕ ਦੀ ਵਰਤੋਂ ਘੱਟ ਕੀਤੀ ਜਾਵੇ- ਪਿ੍ੰਸੀਪਲ ਰਾਜੇਸ਼ ਠਾਕੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।