18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸਰਪੰਚਾਂ ਤੇ ਪੰਚਾਂ ਦੀ ਉਪ ਚੋਣ: ਦੂਜੇ ਦਿਨ ਪੰਚਾਂ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ-ਡੀ.ਸੀ.

ਅਜੀਤ ਡੈਸਕ 16-07-2025

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਜਾਰੀ ਸ਼ਡਿਊਲ ਅਨੁਸਾਰ ਗ੍ਰਾਮ ਪੰਚਾਇਤਾਂ ਵਿਚ ਖਾਲੀ ਅਹੁਦਿਆਂ ਲਈ ਉਪ ਚੋਣ 27 ਜੁਲਾਈ ਨੂੰ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸਰਪੰਚਾਂ ਦੇ 4 ਅਤੇ ਪੰਚਾਂ ਦੇ 151 ਖਾਲੀ ਅਹੁਦਿਆਂ ਨੂੰ ਭਰਨ ਲਈ ਉਪ ਚੋਣ ਹੋਵੇਗੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ ਦੇ ਅੱਜ ਦੂਜੇ ਦਿਨ ਸਰਪੰਚਾਂ ਲਈ ਕੋਈ ਨਾਮਜ਼ਦਗੀ ਪ੍ਰਾਪਤ ਨਹੀਂ ਹੋਈ, ਜਦਕਿ ਪੰਚਾਂ ਲਈ 8 ਨਾਮਜ਼ਦਗੀਆਂ ਦਾਖਲ ਕਰਵਾਈਆਂ ਗਈਆਂ | ਉਨ੍ਹਾਂ ਦੱਸਿਆ ਕਿ ਅੱਜ ਪੰਚਾਂ ਲਈ ਤਲਵਾੜਾ ਵਿਚ 3, ਗੜ੍ਹਸ਼ੰਕਰ ਵਿਚ 2 ਅਤੇ ਹੁਸ਼ਿਆਰਪੁਰ-1 ਵਿਚ 1, ਭੂੰਗਾ ਵਿਚ 1 ਅਤੇ ਮਾਹਿਲਪੁਰ ਵਿਚ 1 ਨਾਮਜ਼ਦਗੀ ਦਾਖਲ ਕਰਵਾਈ ਗਈ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ 17 ਜੁਲਾਈ ਤੱਕ, ਰੋਜ਼ਾਨਾ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਿਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰ ਵਿਚ ਦਾਖਲ ਕੀਤੀਆਂ ਜਾ ਸਕਦੀਆਂ ਹਨ |

ਪਿਛਲੀ ਖ਼ਬਰ ਪਿੰਡ ਜਾਜਾ ਵਿਖੇ ਟੀ. ਬੀ. ਮੁਕਤ ਅਭਿਆਨ ਅਧੀਨ ਜਾਗਰੂਕਤਾ ਕੈਂਪ <br/> ਅਗਲੀ ਖ਼ਬਰ ਅੱਜ ਗੁ: ਮਿੱਠਾ ਟਿਵਾਣਾ ਦੇ ਯੱਗ ਸਮਾਗਮ 'ਤੇ ਵਿਸ਼ੇਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।