18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਮੱਛਰਾਂ ਤੋਂ ਬਚਾਅ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 16-07-2025

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)- ਪੀ.ਐਚ.ਸੀ. ਚੱਕੋਵਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਕੌਰ ਦੀ ਅਗਵਾਈ 'ਚ ਸਿਹਤ ਮੁਲਾਜ਼ਮਾਂ ਵਲੋਂ ਮੱਛਰ ਦੇ ਲਾਰਵੇ ਦੀ ਜਾਂਚ ਅਤੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਹੈਲਥ ਤੇ ਵੈਲਨੈਸ ਸੈਂਟਰ ਮਾਣਕ ਢੇਰੀ ਦੇ ਸਟਾਫ਼ ਮ.ਪ.ਹ.ਵ. ਹਰਪ੍ਰੀਤ ਸਿੰਘ, ਏ.ਐਨ.ਐਮ. ਜਸਵਿੰਦਰ ਕੌਰ, ਸੀ.ਐਚ.ਓ. ਮੋਨਿਕਾ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਬੀਰਮਪੁਰ ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਨੂੰ ਮੱਛਰਾਂ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਘਰਾਂ 'ਚ ਅਤੇ ਨੇੜੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ, ਕਿਉਂਕਿ ਖੜ੍ਹੇ ਸਾਫ਼ ਪਾਣੀ ਵਿਚ ਡੇਂਗੂ ਅਤੇ ਮਲੇਰੀਆ ਦਾ ਮੱਛਰ ਪੈਦਾ ਹੁੰਦਾ ਹੈ | ਇਸ ਤੋਂ ਬਚਾਅ ਲਈ ਹਫ਼ਤੇ ਦੇ ਇਕ ਦਿਨ ਸਾਨੂੰ ਆਪਣੇ ਘਰਾਂ 'ਚ ਕੂਲਰਾਂ, ਫਰਿੱਜਾਂ ਦੀਆਂ ਪਿਛਲੀਆਂ ਟਰੇਆਂ, ਛੱਤ 'ਤੇ ਪਏ ਟੁੱਟੇ ਭੱਜੇ ਬਰਤਨਾਂ, ਟਾਇਰਾਂ, ਗਮਲਿਆਂ, ਪੰਛੀਆਂ ਲਈ ਰੱਖੇ ਪਾਣੀ ਵਾਲੇ ਬਰਤਨਾਂ ਆਦਿ ਨੂੰ ਸਾਫ਼ ਕਰਨਾ ਚਾਹੀਦਾ ਹੈ |

ਪਿਛਲੀ ਖ਼ਬਰ ਸੇਂਟ ਸੋਲਜਰ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਮਾਈ ਭਾਰਤ ਹੁਸ਼ਿਆਰਪੁਰ ਵਲੋਂ 'ਵਿਸ਼ਵ ਯੁਵਾ ਹੁਨਰ ਦਿਵਸ' ਮੌਕੇ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।