18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸਰਕਾਰੀ ਸਕੂਲ 'ਚ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ <br/>

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕੈਰੀਅਰ ਸੈਂਟਰ ਵਲੋਂ ਸ.ਸ.ਸ. ਸਕੂਲ ਬੱਸੀ ਵਜੀਦ ਵਿਖੇ ਕਰਵਾਏ ਕੈਰੀਅਰ ਗਾਈਡੈਂਸ ਪ੍ਰੋਗਰਾਮ ਦਾ ਦਿ੍ਸ਼ | <br/> 16-07-2025
ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀ ਵਜ਼ੀਦ ਵਿਖੇ ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕੈਰੀਅਰ ਚੋਣ ਸੰਬੰਧੀ ਕੈਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਕੈਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਯੰਗ ਪ੍ਰੋਫੈਸ਼ਨਲ ਵਿਕਰਮ ਸਿੰਘ ਨੇ ਵਿਦਿਆਰਥੀਆਂ ਨੂੰ ਰੁਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦਿਆਂ ਰੁਜ਼ਗਾਰ ਬਿਊਰੋ ਰਾਹੀਂ ਦਿੱਤੀਆਂ ਜਾਂਦੀਆਂ ਸਹੂਲਤਾਂ, ਜਿਵੇਂ ਕਿ ਬੱਚਿਆਂ ਦੇ ਭਵਿੱਖ ਦੇ ਕੈਰੀਅਰ ਲਈ ਕੀਤੀ ਜਾਂਦੀ ਕੈਰੀਅਰ ਕਾੳਾੂਸਲਿੰਗ, ਵੱਖ-ਵੱਖ ਸਟਰੀਮਾਂ ਦੀ ਪੜ੍ਹਾਈ, ਆਈ.ਟੀ.ਆਈ. ਕੋਰਸ, ਡਿਪਲੋਮਾ ਅਤੇ ਡਿਗਰੀ ਕੋਰਸਾਂ ਆਦਿ, ਬਾਰੇ ਜਾਣਕਾਰੀ ਦਿੱਤੀ | ਪ੍ਰੋਗਰਾਮ 'ਚ ਸੰਬੰਧਿਤ ਸਕੂਲ ਦੇ ਸਮੂਹ ਸਟਾਫ਼ ਅਤੇ 85 ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਭਾਗ ਲਿਆ | ਇਸ ਮੌਕੇ ਪਿ੍ੰਸੀਪਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਸੀ ਵਜ਼ੀਦ ਜਤਿੰਦਰ ਸਿੰਘ ਨੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਭਾਗੜਾਂ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ <br/> ਅਗਲੀ ਖ਼ਬਰ ਸੇਂਟ ਸੋਲਜਰ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।