ਨੰਗਲ ਬਿਹਾਲਾਂ, 15 ਜੁਲਾਈ (ਵਿਨੋਦ ਮਹਾਜਨ)-ਨਜ਼ਦੀਕੀ ਸਰਕਾਰੀ ਐਲੀਮੈਂਟਰੀ ਸਕੂਲ ਭਾਗੜਾਂ ਵਿਖੇ ਸਕੂਲ ਮੁਖੀ ਅਜਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਵਿਸ਼ਵ ਆਬਾਦੀ ਦਿਵਸ ਮਨਾਇਆ | ਇਸ ਮੌਕੇ ਪਿੰਡ ਦੀ ਸਰਪੰਚ ਸੁਸ਼ਮਾ ਦੇਵੀ ਤੇ ਪਤਵੰਤੇ ਸੱਜਣ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਜਾਣਕਾਰੀ ਦਿੰਦੇ ਹੋਏ ਅਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਸ ਦਿਨ ਨੂੰ ਮਨਾਏ ਜਾਣ ਦਾ ਅਸਲੀ ਮਕਸਦ ਤੇਜ਼ੀ ਨਾਲ ਵੱਧ ਰਹੀ ਆਬਾਦੀ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਣੂੰ ਕਰਵਾਉਣਾ ਹੈ | ਇਸ ਮੌਕੇ ਬਚਿਆਂ ਵਲੋਂ ਚਾਰਟ ਮੇਕਿੰਗ ਕਰਕੇ ਵਧ ਰਹੀ ਆਬਾਦੀ ਬਾਰੇ ਜਾਗਰੂਕ ਕੀਤਾ | ਇਸ ਮੌਕੇ ਮੈਡਮ ਰੇਨੂੰ ਤੇ ਸਕੂਲ ਸਟਾਫ਼ ਹਾਜ਼ਰ ਸੀ |