18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ <br/>

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜਿੰਦਰ ਅਗਰਵਾਲ | <br/> 16-07-2025
ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਾਜਿੰਦਰ ਅਗਰਵਾਲ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨੇ ਨਾਲਸਾ ਨਾਲ ਸੰਬੰਧਿਤ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਦਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ | ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਉਹ ਪੀੜਤ ਮੁਆਵਜ਼ਾ ਯੋਜਨਾ ਬਾਰੇ ਜਾਗਰੂਕਤਾ ਫੈਲਾਉਣ, ਤਾਂ ਜੋ ਸੜਕ ਹਾਦਸੇ ਵਿਚ ਮਿ੍ਤਕਾਂ ਦੇ ਆਸ਼ਰਿਤਾਂ ਨੂੰ ਸਮੇਂ ਸਿਰ 2 ਲੱਖ ਰੁਪਏ ਦਾ ਮੁਆਵਜ਼ਾ ਮਿਲ ਸਕੇ | ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਜੁੜੀਆਂ ਗੈਰ-ਸਰਕਾਰੀ ਸੰਸਥਾਵਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਦੀ ਰੋਕਥਾਮ ਅਤੇ ਡਰਾਈਵਿੰਗ ਲਾਇਸੈਂਸ ਬਣਾਉਣ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ | ਜ਼ਿਲ੍ਹਾ ਤੇ ਸੈਸ਼ਨ ਜੱਜ ਨੇ 13 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਦਿੱਤੇ | ਇਸ ਦੌਰਾਨ ਸੀ.ਜੇ.ਐਮ ਅਜੈ ਪਾਲ ਸਿੰਘ, ਐਸ.ਡੀ.ਐਮ ਗੁਰਸਿਮਰਨਜੀਤ ਕੌਰ, ਜੇਲ੍ਹ ਸੁਪਰਡੈਂਟ ਐਚ.ਐਸ ਗਿੱਲ, ਐਸ.ਪੀ ਡਾ. ਮੁਕੇਸ਼ ਕੁਮਾਰ, ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਪੀ.ਐਸ. ਘੁੰਮਣ, ਜ਼ਿਲ੍ਹਾ ਅਟਾਰਨੀ ਵਰਿੰਦਰ ਕੁਮਾਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਆਗਿਆਪਾਲ ਸਿੰਘ ਸਾਹਨੀ, ਕਿਰਨਪ੍ਰੀਤ ਕੌਰ ਧਾਮੀ, ਦਰਸ਼ਨ ਕੌਸ਼ਲ, ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਜਸਬੀਰ ਸਿੰਘ ਢਿੱਲੋਂ ਵੀ ਮੌਜੂਦ ਸਨ |

ਪਿਛਲੀ ਖ਼ਬਰ ਮਨੋਰਮਾ ਮਹਿੰਦਰਾ ਨੇ ਸਾਂਝੀ ਰਸੋਈ ਲਈ ਦਿੱਤਾ 5100 ਰੁਪਏ ਦਾ ਯੋਗਦਾਨ <br/> ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਭਾਗੜਾਂ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।