ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਮੁਹੱਲਾ ਈਸ਼ ਨਗਰ ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ 'ਸਾਂਝੀ ਰਸੋਈ' ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਮੈਂਬਰ ਰੈੱਡ ਕਰਾਸ ਮਨੋਰਮਾ ਮਹਿੰਦਰਾ ਵਲੋਂ ਆਪਣੇ ਪਤੀ ਸਵ: ਵਾਈ.ਐਮ ਮਹਿੰਦਰਾ ਦੀ ਯਾਦ ਵਿਚ 5100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਨੂੰ ਦਾਨ ਵਜੋਂ ਦਿੱਤੀ ਗਈ | ਇਸ ਮੌਕੇ ਰਾਜੀਵ ਬਜਾਜ, ਵਿਨੋਦ ਓਹਰੀ, ਕੁਮਕੁਮ ਸੂਦ, ਜਗਜੀਤ ਕੌਰ ਬਾਜਵਾ, ਕੁਲਦੀਪ ਕੋਹਲੀ, ਪੂਜਾ ਵਸ਼ਿਸ਼ਟ ਅਤੇ ਜੁਆਇੰਟ ਸੈਕਟਰੀ ਰੈੱਡ ਕਰਾਸ ਅਦਿੱਤਿਆ ਰਾਣਾ ਵੀ ਮੌਜੂਦ ਸਨ |