ਪੱਸੀ ਕੰਢੀ, 15 ਜੁਲਾਈ (ਜਗਤਾਰ ਸਿੰਘ ਰਜਪਾਲਮਾ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ.ਜਗਦੀਪ ਸਿੰਘ ਜ਼ਿਲ੍ਹਾ ਐਪੀਡਮੋਲੋਜਿਸਟ ਅਤੇ ਕਾਰਜਕਾਰੀ ਐੱਸ.ਐਮ.ਓ. ਡਾ. ਸੰਦੀਪ ਕੌਰ ਮੁਢਲਾ ਸਿਹਤ ਕੇਂਦਰ ਮੰਡ ਭੰਡੇਰ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਪਿੰਡ ਕਾਲੋਵਾਲ ਵਿਖੇ 'ਐਂਟੀ ਡੇਂਗੂ ਮੰਥ' ਸੰਬੰਧੀ ਜਾਗਰੂਕ ਕੀਤਾ | ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਡੇਂਗੂ ਦਾ ਬੁਖ਼ਾਰ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਹੰੁਦਾ ਹੈ | ਤੇਜ਼ ਬੁਖ਼ਾਰ, ਸਿਰ ਦਰਦ, ਚਮੜੀ 'ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਜੀ ਕੱਚਾ ਹੋਣਾ ਅਤੇ ਉਲਟੀਆਂ, ਹਾਲਤ ਖ਼ਰਾਬ ਹੋਣ ਤੇ ਨੱਕ, ਮੂੰਹ ਅਤੇ ਮਸੂੜਿ੍ਹਆਂ ਵਿਚੋਂ ਖ਼ੂਨ ਵਗਣਾ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ ਇਸ ਦੇ ਮੁੱਖ ਲੱਛਣ ਹਨ | ਇਸ ਦੇ ਬਚਾਅ ਲਈ ਸਾਵਧਾਨੀਆਂ ਕੱਪੜੇ ਅਜਿਹੇ ਪਹਿਨੋ ਕਿ ਮੱਛਰ ਕੱਟ ਨਾ ਸਕੇ, ਗਮਲਿਆਂ, ਕੂਲਰਾਂ ਤੇ ਫ਼ਰਿਜਾਂ ਦੀਆਂ ਬੈਕ ਟਰੇਆਂ ਨੂੰ ਹਫ਼ਤੇ ਦੇ ਸ਼ੁੱਕਰਵਾਰ ਨੂੰ ਜ਼ਰੂਰ ਸਾਫ਼ ਕਰੋ | ਬੁਖ਼ਾਰ ਹੋਣ ਦੀ ਸੂਰਤ ਵਿਚ ਸਿਰਫ਼ ਪੈਰਾਸੀਟਾਮੋਲ ਗੋਲੀ ਡਾਕਟਰ ਦੀ ਸਲਾਹ ਨਾਲ ਲਵੋ | ਬੁਖ਼ਾਰ ਹੋਣ 'ਤੇ ਤਰਲ ਪਦਾਰਥਾਂ ਦੀ ਵਰਤੋਂ ਜ਼ਿਆਦਾ ਕਰਨੀ ਚਾਹੀਦੀ ਹੈ | ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ, ਕਮਲੇਸ਼ ਦੇਵੀ ਏ.ਐਨ.ਐਮ., ਸ਼ਿਵਚਰਨ ਦਾਸ, ਕੁਲਵੀਰ ਸਿੰਘ, ਸੁਖਬੀਰ ਕੌਰ, ਸੰਯੋਗਤਾ ਦੇਵੀ, ਰੀਨਾ ਕੁਮਾਰੀ, ਅਨੀਤਾ ਦੇਵੀ, ਨਿਰਮਲਾ ਦੇਵੀ (ਆਸ਼ਾ ਵਰਕਰ) ਅਤੇ ਪਿੰਡ ਵਾਸੀ ਹਾਜ਼ਰ ਸਨ |