15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ

ਅਜੀਤ ਡੈਸਕ 17-07-2025
ਹੁਸ਼ਿਆਰਪੁਰ, 16 ਜੁਲਾਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸੇਫ਼ ਸਕੂਲ ਵਾਹਨ ਪਾਲਸੀ ਤਹਿਤ ਬਣੀ ਕਮੇਟੀ ਵਲੋਂ ਰਿਜ਼ਨਲ ਟਰਾਂਸਪੋਰਟ ਅਫ਼ਸਰ ਅਮਨਦੀਪ ਕੌਰ ਘੁੰਮਣ ਅਤੇ ਸਹਾਇਕ ਟਰਾਂਸਪੋਰਟ ਅਫ਼ਸਰ ਸੰਦੀਪ ਭਾਰਤੀ ਦੀ ਦੇਖਰੇਖ ਹੇਠ ਅੱਜ 3 ਸਕੂਲਾਂ ਦੀਆਂ ਕਰੀਬ 30 ਬੱਸਾਂ ਦੀ ਚੈਕਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰ.ਟੀ.ਓ ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕਿ ਇਸ ਚੈਕਿੰਗ ਦੌਰਾਨ ਸੇਫ਼ ਸਕੂਲ ਵਾਹਨ ਸਕੀਮ ਅਧੀਨ ਕੀਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ 3 ਬੱਸਾਂ ਦੇ ਚਲਾਨ ਕੀਤੇ ਗਏ | ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਪਿ੍ੰਸੀਪਲਾਂ ਨੂੰ ਅਪੀਲ ਕੀਤੀ ਕਿ ਉਹ ਸਕੂਲੀ ਬੱਸਾਂ ਦੇ ਮਾਲਕਾਂ ਨੂੰ ਹਦਾਇਤ ਕਰਨ ਕਿ ਬੱਸਾਂ ਸਬੰਧੀ ਸਾਰੇ ਲੋੜੀਂਦੇ ਦਸਤਾਵੇਜ਼ ਪੂਰੇ ਰੱਖਣ |

ਪਿਛਲੀ ਖ਼ਬਰ ਕੋਟਫ਼ਤੂਹੀ 'ਚ ਲਿਫ਼ਾਫ਼ਿਆਂ 'ਚ ਬੰਨ੍ਹ ਕੇ ਸੁੱਟੇ ਕੂੜੇ ਨਾਲ ਫੈਲ ਰਹੀਆਂ ਬਿਮਾਰੀਆਂ <br/> ਅਗਲੀ ਖ਼ਬਰ 'ਪੰਜਾਬ ਸੰਭਾਲੋ ਮੁਹਿੰਮ ਤਹਿਤ' ਬਸਪਾ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।