15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਪੁਲਿਸ ਮੁਲਾਜ਼ਮਾਂ 'ਤੇ ਹਮਲਾ ਕਰਨ ਦੇ ਮਾਮਲੇ 'ਚ 2 ਔਰਤਾਂ ਸਮੇਤ 4 ਕਾਬੂ <br/>

ਅਜੀਤ ਡੈਸਕ 17-07-2025
ਗੜ੍ਹਸ਼ੰਕਰ, 16 ਜੁਲਾਈ (ਧਾਲੀਵਾਲ)- ਪਿੰਡ ਦੇਨੋਵਾਲ ਖੁਰਦ ਵਿਖੇ ਪ੍ਰਵਾਨੇ ਦੀ ਤਾਮੀਲ ਕਰਵਾਉਣ ਗਏ ਪੁਲਿਸ ਮੁਲਾਜ਼ਮਾਂ 'ਤੇ ਹਮਲਾ ਕਰਨ ਵਾਲੇ ਇਕ ਪਰਿਵਾਰ ਦੀਆਂ 2 ਔਰਤਾਂ ਸਮੇਤ 4 ਮੈਂਬਰਾਂ ਨੂੰ ਗੜ੍ਹਸ਼ੰਕਰ ਪੁਲਿਸ ਵਲੋਂ ਗਿ੍ਫਤਾਰ ਕੀਤਾ ਗਿਆ ਹੈ | ਐੱਸ.ਐੱਚ.ਓ. ਗੜ੍ਹਸ਼ੰਕਰ ਇੰਸਪੈਕਟਰ ਜੈਪਾਲ ਨੇ ਦੱਸਿਆ ਕਿ ਬੀਤੇ ਦਿਨੀਂ ਚੌਂਕੀ ਸੈਲਾ ਖੁਰਦ ਨਾਲ ਸੰਬੰਧਿਤ ਇਕ ਮਾਮਲੇ 'ਚ ਸਿਪਾਹੀ ਲਖਵੀਰ ਲਾਲ ਸਮੇਤ ਸਿਪਾਹੀ ਗੁਰਵਿੰਦਰ ਭਾਟੀਆ ਪ੍ਰਵਾਨੇ ਦੀ ਤਾਮੀਲ ਦੇ ਸੰਬੰਧ ਵਿਚ ਗਏ ਸਨ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਨਪ੍ਰੀਤ ਸਿੰਘ ਦੇ ਘਰ ਜਦੋਂ ਗਏ ਤਾਂ ਘਰ ਦੀਆਂ ਔਰਤਾਂ ਵਿਚ ਹਰਜਿੰਦਰ ਕੌਰ ਪਤਨੀ ਜੁਝਾਰ ਸਿੰਘ ਅਤੇ ਕਰਨ ਦੀ ਪਤਨੀ, ਜੁਝਾਰ ਸਿੰਘ, ਮਨਪ੍ਰੀਤ ਸਿੰਘ ਅਤੇ ਕਰਨ ਸਿੰਘ ਵਲੋਂ ਇੱਟਾਂ ਰੋੜਿਆਂ ਨਾਲ ਹਮਲਾ ਕੀਤਾ ਗਿਆ ਤੇ ਇਸ ਦੌਰਾਨ ਜੁਝਾਰ ਸਿੰਘ ਅਤੇ ਮਨਪ੍ਰੀਤ ਸਿੰਘ ਪਾਸ ਨੰਗੀਆਂ ਕ੍ਰਿਪਾਨਾਂ ਅਤੇ ਔਰਤਾਂ ਪਾਸ ਡੰਡੇ ਸੀ | ਉਨ੍ਹਾਂ ਦੱਸਿਆ ਕਿ ਮਾਮਲੇ ਦੇ ਕਥਿਤ ਦੋਸ਼ੀਆਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਪੁਲਿਸ ਨੇ ਚਿੱਟੇ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ ਅਗਲੀ ਖ਼ਬਰ ਚੋਰਾਂ ਨੇ ਬੇਖ਼ੌਫ ਹੋ ਕੇ ਬੱਸ ਅੱਡਾ ਨਜ਼ਦੀਕ ਪੰਜ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।