15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਲੈਂਡ ਪੂਲਿੰਗ ਨੀਤੀ ਕਿਸਾਨਾਂ ਦੀ ਦਿਨ-ਦਿਹਾੜੇ ਲੁੱਟ-ਅਜੈ ਕੌਸ਼ਲ ਸੇਠੂ

ਅਜੀਤ ਡੈਸਕ 17-07-2025
ਮੁਕੇਰੀਆਂ, 16 ਜੁਲਾਈ (ਰਾਮਗੜ੍ਹੀਆ)- ਜ਼ਿਲ੍ਹਾ ਪ੍ਰਧਾਨ ਭਾਜਪਾ ਅਜੇ ਕੌਸ਼ਲ ਸੇਠੂ ਨੇ ਲੈਂਡ ਪੂਲਿੰਗ ਨੀਤੀ ਦੀ ਆਲੋਚਨਾ ਕਰਦੇ ਹੋਏ ਇਸ ਨੰੂ ਜ਼ਮੀਨ ਲੁੱਟਣ ਦੀ ਯੋਜਨਾ ਕਰਾਰ ਦਿੰਦੇ ਹੋਏ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ 'ਤੇ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਹੜੱਪਣ ਦੀ ਸਾਜ਼ਿਸ਼ ਰਚ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਦੇ ਲਾਗੂ ਹੋਣ ਤੋਂ ਬਾਅਦ ਗ਼ਰੀਬ ਕਿਸਾਨ ਨਾ ਤਾਂ ਆਪਣੀ ਜ਼ਮੀਨ ਵੇਚ ਸਕੇਗਾ ਅਤੇ ਨਾ ਹੀ ਇਸ 'ਤੇ ਕਰਜ਼ਾ ਲੈ ਸਕੇਗਾ | ਅਜਿਹੀ ਸਥਿਤੀ 'ਚ ਉਸ ਦੀ ਵਿੱਤੀ ਆਜ਼ਾਦੀ ਖ਼ਤਮ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਦਾ ਕੰਮ ਲੋਕਾਂ ਨੂੰ ਉਨ੍ਹਾਂ ਦੇ ਹੱਕ ਦੇਣਾ ਹੈ, ਨਾ ਕਿ ਉਨ੍ਹਾਂ ਤੋਂ ਉਨ੍ਹਾਂ ਦੇ ਹੱਕ ਖੋਹਣਾ | ਉਨ੍ਹਾਂ ਕਿਹਾ ਕਿ ਇਹ ਲੈਂਡ ਪੂਲਿੰਗ ਨੀਤੀ ਨਹੀਂ ਹੈ ਸਗੋਂ ਕਿਸਾਨਾਂ ਦੀ ਜ਼ਮੀਨ ਦੀ ਦਿਨ-ਦਿਹਾੜੇ ਲੁੱਟ ਹੈ | ਪੰਜਾਬ ਸਰਕਾਰ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਲਗਭਗ 50 ਹਜ਼ਾਰ ਏਕੜ ਜ਼ਮੀਨ ਐਕੁਆਇਰ ਕਰਨ ਦੀ ਤਿਆਰੀ ਕਰ ਰਹੀ ਹੈ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਭਾਜਪਾ ਇਸ ਨੀਤੀ ਦਾ ਸਖ਼ਤ ਵਿਰੋਧ ਕਰਦੀ ਹੈ |

ਪਿਛਲੀ ਖ਼ਬਰ ਡੇਅਰੀ ਸਿਖਲਾਈ ਕੋਰਸ 21 ਤੋਂ ਅਗਲੀ ਖ਼ਬਰ ਸੰਤ ਅਤਰ ਸਿੰਘ ਸਕੂਲ ਵਿਖੇ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।