ਹੁਸ਼ਿਆਰਪੁਰ, 16 ਜੁਲਾਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 21 ਜੁਲਾਈ ਤੋਂ ਡੇਅਰੀ ਸਿਖਲਾਈ ਕੇਂਦਰ ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ | ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸੰਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹੁਸ਼ਿਆਰਪੁਰ ਵਿਖੇ 18 ਜੁਲਾਈ ਤੱਕ ਅਰਜ਼ੀਆਂ ਦੇ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਨਾਲ ਸੰਬੰਧਿਤ ਉਮੀਦਵਾਰ ਜੋ ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸੰਬੰਧਿਤ ਹੋਣ ਸਿਖਲਾਈ 'ਚ ਭਾਗ ਲੈ ਸਕਦੇ ਹਨ |