14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਮਾਨ ਸਰਕਾਰ ਵਲੋਂ ਲਿਆਂਦੀ ਲੈਂਡ ਪੂਲਿੰਗ ਪਾਲਿਸੀ ਕਿਸਾਨ ਵਿਰੋਧੀ-ਗਿਲਜੀਆਂ <br/>

ਅਜੀਤ ਡੈਸਕ 17-07-2025
ਅੱਡਾ ਸਰਾਂ, 16 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਪੰਜਾਬ ਸਰਕਾਰ ਵਲੋਂ ਲਿਆਂਦੀ ਗਈ ਲੈਂਡ ਪੂਲਿੰਗ ਪਾਲਿਸੀ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਇਹ ਕਿਸਾਨ ਵਿਰੋਧੀ ਹੈ ਅਤੇ ਸਰਕਾਰ ਵੱਡੇ ਬਿਲਡਰਾਂ, ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਦੇਣਾ ਚਾਹੁੰਦੀ ਹੈ | ਇਸ ਨਾਲ ਪੰਜਾਬ ਦਾ ਛੋਟਾ ਕਾਰੋਬਾਰੀ ਅਤੇ ਸੂਬੇ ਦੀ ਉਪਜਾਊ ਜ਼ਮੀਨ ਖ਼ਤਮ ਹੋ ਜਾਵੇਗੀ | ਗਿਲਜੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਖ-ਵੱਖ ਵਰਗਾਂ ਨੂੰ ਠੱਗਣ ਤੋਂ ਬਾਅਦ ਹੁਣ ਕਿਸਾਨਾਂ ਨਾਲ ਵੀ ਧੋਖਾਧੜੀ ਸ਼ੁਰੂ ਕਰ ਦਿੱਤੀ ਹੈ | ਸਰਕਾਰ ਹੁਣ ਨਵੀਂ ਲੈਂਡ ਪੂਲਿੰਗ ਨੀਤੀ ਰਾਹੀਂ ਕਿਸਾਨਾਂ ਕੋਲੋਂ ਜ਼ਮੀਨਾਂ ਖੋਹੀਆਂ ਜਾ ਰਹੀਆਂ ਹਨ | ਪੰਜਾਬ ਦੇ ਅੰਨਦਾਤਾ ਨੂੰ ਠੱਗ ਕੇ ਪੂੰਜੀਪਤੀਆਂ ਨੂੰ ਲਾਭ ਪਹੁੰਚਾਉਣ ਦਾ ਯਤਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮਾਨ ਸਰਕਾਰ ਦੀ ਇਸ ਨੀਤੀ ਦਾ ਪੁਰਜ਼ੋਰ ਵਿਰੋਧ ਕਰਦੀ ਹੈ | ਇਸ ਮੌਕੇ ਬਲਾਕ ਪ੍ਰਧਾਨ ਅਵਤਾਰ ਸਿੰਘ ਖੋਖਰ ਵੀ ਉਨ੍ਹਾਂ ਨਾਲ ਮੌਜੂਦ ਸਨ |

ਪਿਛਲੀ ਖ਼ਬਰ ਲੁਟੇਰੇ ਦਿਨ-ਦਿਹਾੜੇ ਅÏਰਤ ਦਾ ਪਰਸ ਖੋਹ ਕੇ ਹੋਏ ਰਫੂਚੱਕਰ <br/> ਅਗਲੀ ਖ਼ਬਰ ਪੀ.ਐੱਚ.ਸੀ. ਮੰਡ ਪੰਧੇਰ ਵਿਖੇ ਰੋਗੀ ਕਲਿਆਣ ਸੰਮਤੀ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।