ਹੁਸ਼ਿਆਰਪੁਰ, 16 ਜੁਲਾਈ (ਬਲਜਿੰਦਰਪਾਲ ਸਿੰਘ)-ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਹੈ ਕਿ ਉਹ ਆਪਣੇ ਹਲਕੇ ਦੇ ਵਾਸੀਆਂ ਲਈ ਹਮੇਸ਼ਾ ਉਪਲਬਧ ਰਹਿੰਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਤੁਰੰਤ ਹੱਲ ਕਰਨ ਲਈ ਹਰ ਸੰਭਵ ਉਪਰਾਲਾ ਕਰਦੇ ਹਨ | ਉਹ ਹਰ ਰੋਜ਼ ਹੁਸ਼ਿਆਰਪੁਰ ਸਥਿਤ ਆਪਣੇ ਨਿਵਾਸ ਦਫ਼ਤਰ 'ਚ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਅਨੇਕਾਂ ਨਿੱਜੀ, ਸਮਾਜਿਕ ਅਤੇ ਪ੍ਰਸ਼ਾਸਕੀ ਸਮੱਸਿਆਵਾਂ ਸੁਣਦੇ ਹਨ | ਬੀਤੇ ਦਿਨ ਵੀ ਉਨ੍ਹਾਂ ਨੇ ਆਪਣੇ ਨਿਵਾਸ ਤੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਤੋਂ ਬਾਅਦ ਚੱਬੇਵਾਲ ਦਫ਼ਤਰ ਵਿਚ ਵੀ ਪਹੁੰਚ ਕੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਦੌਰਾਨ ਡਾ. ਚੱਬੇਵਾਲ ਨੇ ਨਾ ਸਿਰਫ਼ ਲੋਕਾਂ ਨਾਲ ਹਮਦਰਦੀ ਪ੍ਰਗਟਾਈ, ਸਗੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਤੁਰੰਤ ਨਿਪਟਾਰੇ ਲਈ ਕਿਹਾ |