28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਡੀ.ਟੀ.ਐੱਫ. ਨੇ ਕਾਲੇ ਬਿੱਲੇ ਲਗਾ ਕੇ ਨੋਟੀਫ਼ਿਕੇਸ਼ਨ ਖ਼ਿਲਾਫ਼ ਰੋਸ ਪ੍ਰਗਟਾਇਆ <br/>

ਬਲਾਕ ਗੜ੍ਹਸ਼ੰਕਰ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ ਕਰਨ ਸਮੇਂ | ਤਸਵੀਰ : ਧਾਲੀਵਾਲ <br/> 18-07-2025
ਗੜ੍ਹਸ਼ੰਕਰ, 17 ਜੁਲਾਈ (ਧਾਲੀਵਾਲ)-ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫ਼ਰੰਟ ਦੇ ਸੱਦੇ ਤਹਿਤ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੇ ਆਗੂਆਂ ਤੇ ਵਰਕਰਾਂ ਵਲੋਂ ਆਪੋ-ਆਪਣੇ ਸਕੂਲਾਂ 'ਚ ਕਾਲੇ ਬਿੱਲੇ ਲਗਾ ਕੇ ਪੱਤਰ ਨੂੰ ਰੱਦ ਕਰਵਾਉਣ ਲਈ ਰੋਸ ਦਿਵਸ ਮਨਾਇਆ ਗਿਆ | ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਸੰਯੁਕਤ ਸਕੱਤਰ ਮੁਕੇਸ਼ ਕੁਮਾਰ ਤੇ ਸੁਖਦੇਵ ਡਾਨਸੀਵਾਲ ਨੇ ਦੱਸਿਆ ਕਿ ਪਿਛਲੀ ਕੈਪਟਨ ਸਰਕਾਰ ਵਲੋਂ 17 ਜੁਲਾਈ 2020 ਨੂੰ ਨੋਟੀਫ਼ਿਕੇਸ਼ਨ ਜਾਰੀ ਕਰਕੇ ਇਸ ਮਿਤੀ ਤੋਂ ਬਾਅਦ ਭਰਤੀ ਹੋਣ ਵਾਲੇ ਸਮੂਹ ਮੁਲਾਜ਼ਮਾਂ ਤੇ ਪੰਜਾਬ ਦਾ ਪੇਅ ਕਮਿਸ਼ਨ ਛੱਡ ਕੇ ਕੇਂਦਰ ਦਾ 7ਵਾਂ ਪੇਸ਼ ਕਮਿਸ਼ਨ ਲਾਗੂ ਕਰਨ ਦਾ ਫ਼ੈਸਲਾ ਕੀਤਾ ਸੀ ਪਰ ਮੌਜੂਦਾ ਸਰਕਾਰ ਵੀ ਉਸੇ ਨੋਟੀਫ਼ਿਕੇਸ਼ਨ ਤਹਿਤ ਭਰਤੀਆਂ ਕਰ ਰਹੀ ਹੈ ਅਤੇ ਇਸ ਸਾਲ ਜੂਨ ਵਿਚ ਨਵੇਂ ਨਿਯਮ ਸੋਧ ਕੇ ਉਸ ਵਿਚ ਵੀ ਕੇਂਦਰੀ ਸਕੇਲ ਜਾਰੀ ਰੱਖੇ ਹਨ, ਜਿਸ ਦੇ ਖ਼ਿਲਾਫ਼ ਅੱਜ ਪੰਜਾਬ ਵਿਚ ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫ਼ਰੰਟ ਵਲੋਂ ਪੂਰੇ ਪੰਜਾਬ ਵਿਚ ਰੋਸ ਦਿਵਸ ਮਨਾਉਣ ਦਾ ਸੱਦਾ ਦਿੱਤਾ ਸੀ | ਇਸੇ ਤਹਿਤ ਡੀ.ਟੀ.ਐੱਫ. ਦੇ ਵਰਕਰਾਂ ਵਲੋਂ ਵੀ ਇਸ ਮੰਗ ਲਈ ਕਾਲੇ ਬਿੱਲੇ ਲਗਾ ਕੇ ਇਸ ਸੰਘਰਸ਼ ਨਾਲ ਇਕਮੁੱਠਤਾ ਜ਼ਾਹਿਰ ਕੀਤੀ ਗਈ | ਇਸ ਮੌਕੇ ਵੱਖ-ਵੱਖ ਆਗੂਆਂ ਭਾਗ ਸਿੰਘ, ਹਰਪਾਲ ਸਿੰਘ, ਵਿਨੇ ਕੁਮਾਰ, ਜਰਨੈਲ ਸਿੰਘ ਅਸ਼ਨੀ ਕੁਮਾਰ, ਬਲਜੀਤ ਸਿੰਘ, ਨਰਿੰਦਰ ਕੁਮਾਰ, ਸੰਜੀਵ ਕੁਮਾਰ, ਦੀਵਾਨ ਚੰਦ ਨੇ ਵੀ ਐਕਸ਼ਨ ਵਿਚ ਸ਼ਮੂਲੀਅਤ ਕਰਦਿਆਂ ਅਧਿਆਪਕਾਂ ਨੂੰ ਸੁਚੇਤ ਕੀਤਾ |

ਪਿਛਲੀ ਖ਼ਬਰ ਅਦਾਲਤ ਨੇ ਪਿੰਡ ਵਾਸੀਆਂ ਦੇ ਹੱਕ 'ਚ ਸੁਣਾਇਆ ਫ਼ੈਸਲਾ <br/> ਅਗਲੀ ਖ਼ਬਰ ਅਸ਼ਿਕਾ ਜੈਨ ਵਲੋਂ ਰੇਲਵੇ ਲਾਈਨ ਦੇ ਚੱਲ ਰਹੇ ਕੰਮ ਦਾ ਮੁਆਇਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।