28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਿਵਲ ਸਰਜਨ ਵਲੋਂ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਸੰਬੰਧੀ ਮੀਟਿੰਗ <br/>

ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸਿਵਲ ਸਰਜਨ ਡਾ: ਪਵਨ ਕੁਮਾਰ ਸ਼ਗੋਤਰਾ <br/> 18-07-2025
ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਦੀ ਯੋਗ ਪ੍ਰਧਾਨਗੀ ਹੇਠ ਅੱਜ ਦਫ਼ਤਰ ਸਿਵਲ ਸਰਜਨ ਵਿਖੇ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਕੌਮੀ ਸਿਹਤ ਪ੍ਰੋਗਰਾਮਾਂ ਸੰਬੰਧੀ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ ਗਈ | ਜਿਸ 'ਚ ਜ਼ਿਲੇ੍ਹ ਅੰਦਰ ਚੱਲ ਰਹੇ ਸਾਰੇ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਸਮੀਖਿਆ ਕੀਤੀ ਗਈ | ਸਿਵਲ ਸਰਜਨ ਨੇ ਮੀਟਿੰਗ ਦੌਰਾਨ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕਰਦਿਆਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਕਿਹਾ ਕਿ ਗਰਭਵਤੀ ਅÏਰਤਾਂ ਦੀ ਪਹਿਲੀ ਤਿਮਾਹੀ 'ਚ ਹੀ ਰਜਿਸਟਰੇਸ਼ਨ ਕਰਨ, 4 ਏ.ਐਨ.ਸੀ. ਚੈੱਕਅਪ ਅਤੇ ਸੰਪੂਰਨ ਟੀਕਾਕਰਨ ਦੇ ਟੀਚੇ ਪੂਰੇ ਕਰਨ ਵੱਲ ਖ਼ਾਸ ਧਿਆਨ ਦਿੱਤਾ ਜਾਵੇ, ਹਰ ਗਰਭਵਤੀ ਅÏਰਤ ਦਾ ਮਾਹਿਰ ਡਾਕਟਰਾਂ ਤੋਂ ਚੈੱਕ ਅੱਪ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਹਾਈ ਰਿਸਕ ਗਰਭਵਤੀਆਂ ਦੀ ਪਹਿਚਾਣ ਕਰਕੇ ਸਮੇਂ ਸਿਰ ਬਣਦੀਆਂ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ | ਇਸ ਦੇ ਨਾਲ ਹੀ ਉਨ੍ਹਾਂ ਦਾ ਆਸ਼ਾ ਅਤੇ ਏ.ਐਨ.ਐਮ. ਜਰੀਏ ਫਾਲੋਅੱਪ ਕਰਨਾ ਯਕੀਨੀ ਬਣਾਇਆ ਜਾਵੇ, ਡਿਲਿਵਰੀਆਂ ਪ੍ਰਾਈਵੇਟ ਦੀ ਥਾਂ 'ਤੇ ਸਰਕਾਰੀ ਸੰਸਥਾਵਾਂ ਵਿਚ ਜ਼ਿਆਦਾ ਤੋਂ ਜ਼ਿਆਦਾ ਹੋਣ ਲਈ ਯੋਗ ਉਪਰਾਲੇ ਕੀਤੇ ਜਾਣੇ ਜਾਣ | ਸਿਵਲ ਸਰਜਨ ਨੇ ਬਰਸਾਤਾਂ ਅਤੇ ਹੜਾਂ ਦੇ ਦਿਨਾਂ ਵਿੱਚ ਸਮੂਹ ਸਿਹਤ ਸੰਸਥਾ ਵਿੱਚ ਸੱਪ ਦੇ ਕੱਟੇ ਤੋਂ ਬਚਾਅ ਲਈ ਐਂਟੀ ਵੇਨਮ ਵੈਕਸੀਨ ਜ਼ਰੂਰ ਉਪਲਬੱਧ ਹੋਣ ਦੀ ਵੀ ਹਦਾਇਤ ਕੀਤੀ | ਮੀਟਿੰਗ ਦੌਰਾਨ ਲੈਪਰੋਸੀ ਕੰਟਰੋਲ ਪ੍ਰੋਗਰਾਮ, ਡੈਂਟਲ ਹੈਲਥ ਪ੍ਰੋਗਰਾਮ, ਬਲਾਈਾਡਨੈਸ ਕੰਟਰੋਲ ਪ੍ਰੋਗਰਾਮ, ਹੈਪੇਟਾਈਟਸ ਕੰਟਰੋਲ ਪ੍ਰੋਗਰਾਮ ਦੀ ਵੀ ਸਮੀਖਿਆ ਕੀਤੀ ਗਈ |

ਪਿਛਲੀ ਖ਼ਬਰ ਤਲਵਾੜਾ ਦੇ ਕਰਮਨਜੀਤ ਸਿੰਘ ਰੰਧਾਵਾ ਨੇ ਆਈ.ਆਈ.ਟੀ. ਪ੍ਰਵੇਸ਼ ਪ੍ਰੀਖਿਆ ਪਾਸ ਕੀਤੀ ਅਗਲੀ ਖ਼ਬਰ ਇਕੋ ਰਾਤ 2 ਪਿੰਡਾਂ 'ਚੋਂ 3 ਟਰਾਂਸਫ਼ਾਰਮਰਾਂ ਦਾ ਸਾਮਾਨ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।