28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਲਕਸੀਹਾਂ ਸਕੂਲ 'ਚ ਵਿਦਿਆਰਥੀਆਂ ਨੂੰ ਵਿਰਾਸਤੀ ਬੂਟੇ ਵੰਡੇ <br/>

ਅਜੀਤ ਡੈਸਕ 18-07-2025
ਕੋਟਫ਼ਤੂਹੀ, 17 ਜੁਲਾਈ (ਅਟਵਾਲ)-ਲਕਸੀਹਾਂ ਦੇ ਸਰਕਾਰੀ ਹਾਈ ਸਕੂਲ 'ਚ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਛਾਂਦਾਰ ਅਤੇ ਫਲਦਾਰ ਵਿਰਾਸਤੀ ਬੂਟੇ (ਅੰਬ, ਅਮਰੂਦ ਅਤੇ ਨਿੰਬੂ) ਵੰਡੇ ਗਏ | ਇਸ ਮੌਕੇ ਸਕੂਲ ਇੰਚਾਰਜ ਜਸਵੰਤ ਰਾਏ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕਰਦੇ ਹੋਏ ਇਸ ਨੂੰ ਸਮੇਂ ਦੀ ਮੰਗ ਦੱਸਿਆ | ਇਸ ਮੌਕੇ ਜਗਜੀਤ ਸਿੰਘ ਗਣੇਸ਼ਪੁਰ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਆ ਰਹੀਆਂ ਦਰਪੇਸ਼ ਚੁਣੌਤੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਟੀਚਾ ਬੱਚਿਆਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਜਾਗਰੂਕ ਕਰਨਾ ਹੈ | ਇਸ ਕਾਰਜ 'ਚ ਉਨ੍ਹਾਂ ਨੂੰ ਵਿੱਤੀ ਸਹਾਇਤਾ ਰਣਬੀਰ ਸਿੰਘ ਗਣੇਸ਼ਪੁਰ ਅਮਰੀਕਾ ਵਲੋਂ ਮੁਹੱਈਆ ਕਰਵਾਈ ਜਾ ਰਹੀ ਹੈ | ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੇ ਚੌਗਿਰਦੇ ਨੂੰ ਹਰਿਆ-ਭਰਿਆ ਬਣਾਉਣ ਦਾ ਪ੍ਰਣ ਲਿਆ ਗਿਆ |

ਪਿਛਲੀ ਖ਼ਬਰ ਵਿਧਾਇਕ ਜਸਵੀਰ ਰਾਜਾ ਨੇ ਨਿਯੁਕਤੀ ਪੱਤਰ ਵੰਡੇ <br/> ਅਗਲੀ ਖ਼ਬਰ ਤਲਵਾੜਾ ਦੇ ਕਰਮਨਜੀਤ ਸਿੰਘ ਰੰਧਾਵਾ ਨੇ ਆਈ.ਆਈ.ਟੀ. ਪ੍ਰਵੇਸ਼ ਪ੍ਰੀਖਿਆ ਪਾਸ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।