28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਵਿਧਾਇਕ ਜਸਵੀਰ ਰਾਜਾ ਨੇ ਨਿਯੁਕਤੀ ਪੱਤਰ ਵੰਡੇ <br/>

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਵਿਧਾਇਕ ਜਸਵੀਰ ਸਿੰਘ ਰਾਜਾ ਤੇ ਹੋਰ | ਤਸਵੀਰ : ਗੁਰਾਇਆ <br/> 18-07-2025
ਟਾਂਡਾ ਉੜਮੁੜ, 17 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਸਰਕਾਰੀ ਆਈ. ਟੀ. ਆਈ. ਹਰਸੀ ਪਿੰਡ ਵਿਖੇ ਹੋਏ ਇਕ ਸਮਾਗਮ ਦੌਰਾਨ ਵੱਖ-ਵੱਖ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਭੇਟ ਕੀਤੇ | ਪਿ੍ੰਸੀਪਲ ਰਜਿੰਦਰ ਸਿੰਘ ਪਠਾਣੀਆਂ ਦੀ ਅਗਵਾਈ ਵਿਚ ਹੋਏ ਇਸ ਸਮਾਗਮ ਦੌਰਾਨ ਵਿਧਾਇਕ ਜਸਵੀਰ ਰਾਜਾ ਨੇ ਵੱਖ-ਵੱਖ ਨੌਜਵਾਨਾ ਨਿਯੁਕਤੀ ਪੱਤਰ ਭੇਟ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰਸੀ ਪਿੰਡ ਆਈ. ਟੀ. ਆਈ. ਵਿਚ ਲਗਾਏ ਗਏ ਰੁਜ਼ਗਾਰ ਮੇਲੇ 'ਚ ਵੱਖ-ਵੱਖ ਕੰਪਨੀਆਂ ਵਲੋਂ ਚੁਣੇ ਗਏ 35 ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਭੇਟ ਕੀਤੇ | ਇਸ ਮੌਕੇ ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾ ਹੀ ਆਪਣੇ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਦੇ ਮੌਕੇ ਪ੍ਰਦਾਨ ਕੀਤੇ ਹਨ | ਇਸ ਮੌਕੇ ਪਿ੍ੰਸੀਪਲ ਰਜਿੰਦਰ ਸਿੰਘ ਪਠਾਣੀਆ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਜਿਹੇ ਰੋਜ਼ਗਾਰ ਮੇਲੇ ਸਰਕਾਰੀ ਆਈ.ਟੀ.ਆਈ ਹਰਸੀ ਪਿੰਡ ਵਿਚ ਅਕਸਰ ਹੀ ਲਗਾਈ ਜਾਂਦੇ ਹਨ, ਜਿਸ ਵਿਚੋਂ ਸਰਕਾਰੀ ਆਈ.ਟੀ.ਆਈ. ਦੇ ਸਿੱਖਿਆਰਥੀਆਂ 'ਚੋਂ ਰਿਪਲੇਸਮੈਂਟ ਦੇ ਤੌਰ 'ਤੇ ਨੌਜਵਾਨਾਂ ਦੀ ਚੋਣ ਕੀਤੀ ਜਾਂਦੀ ਹੈ | ਇਸ ਮੌਕੇ ਸਰਪੰਚ ਰਸ਼ਪਾਲ ਸਿੰਘ, ਸਰਦਾਰ ਰਵਿੰਦਰ ਸਿੰਘ ਬਿੰਦੀ ਗੋਬਿੰਦਨਗਰ, ਕੌਂਸਲਰ ਸੁਰਿੰਦਰਜੀਤ ਸਿੰਘ ਬਿੱਲੂ, ਮਾ ਸਰੂਪ ਸਿੰਘ, ਜਸਵੰਤ ਸਿੰਘ, ਸਤਨਾਮ ਸਿੰਘ, ਨਰਿੰਦਰ ਸਿੰਘ, ਸੰਦੀਪ ਸਿੰਘ, ਗੁਰਵਿੰਦਰ ਸਿੰਘ, ਮਨਦੀਪ ਕੌਰ, ਅਨਿਲ ਗੋਰਾ,ਅਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਯੂਰੀਆ ਖਾਦ ਨਾ ਮਿਲਣ ਕਰਕੇ ਕਿਸਾਨ ਪ੍ਰੇਸ਼ਾਨ- ਬਲੱਗਣ ਅਗਲੀ ਖ਼ਬਰ ਲਕਸੀਹਾਂ ਸਕੂਲ 'ਚ ਵਿਦਿਆਰਥੀਆਂ ਨੂੰ ਵਿਰਾਸਤੀ ਬੂਟੇ ਵੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।