28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਯੂਰੀਆ ਖਾਦ ਨਾ ਮਿਲਣ ਕਰਕੇ ਕਿਸਾਨ ਪ੍ਰੇਸ਼ਾਨ- ਬਲੱਗਣ

ਅਜੀਤ ਡੈਸਕ 18-07-2025
ਘੋਗਰਾ, 17 ਜੁਲਾਈ (ਆਰ. ਐੱਸ. ਸਲਾਰੀਆ)- ਦੁਆਬਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਸਰਕਲ ਘੋਗਰਾ ਦੇ ਪ੍ਰਧਾਨ ਭੁਪਿੰਦਰਜੀਤ ਸਿੰਘ ਬਲੱਗਣ ਨੇ 'ਅਜੀਤ' ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮੇਂ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ | ਕਿਸਾਨਾਂ ਨੂੰ ਯੂਰੀਆ ਖਾਦ ਨਹੀਂ ਮਿਲ ਰਹੀ, ਜਿਸ ਕਿਸੇ ਦੁਕਾਨਦਾਰਾਂ ਤੋਂ ਯੂਰੀਆ ਮਿਲ ਰਿਹਾ ਹੈ ਉਨ੍ਹਾਂ ਵਲੋਂ ਮਰਜ਼ੀ ਅਨੁਸਾਰ ਪੈਸਟੀਸਾਈਡ ਦਿੱਤੇ ਜਾ ਰਹੇ ਹਨ, ਜਿਸ ਨਾਲ ਕਿਸਾਨਾਂ ਦੀ ਸ਼ਰੇਆਮ ਲੁੱਟ ਹੋ ਰਹੀ ਹੈ | ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਸ਼ਰੇਆਮ ਹੋ ਰਹੀ ਲੁੱਟ ਨੂੰ ਰੋਕਿਆ ਜਾਵੇ ਅਤੇ ਯੂਰੀਆ ਖਾਦ ਦੀ ਹੋ ਰਹੀ ਕਾਲਾ ਬਾਜ਼ਾਰੀ ਵੀ ਰੋਕੀ ਜਾਵੇ | ਉਨ੍ਹਾਂ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਕਿਸਾਨਾਂ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ |

ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ਟਾਂਡਾ ਵਿਖੇ ਵਿਸ਼ਵ ਇਮੋਜੀ ਦਿਵਸ ਮਨਾਇਆ <br/> ਅਗਲੀ ਖ਼ਬਰ ਵਿਧਾਇਕ ਜਸਵੀਰ ਰਾਜਾ ਨੇ ਨਿਯੁਕਤੀ ਪੱਤਰ ਵੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।