ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਇਕ ਰੁੱਖ ਮਾਂ ਦੇ ਨਾਮ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਪੁਰ ਭਾਈਆਂ ਵਿਖੇ ਬੂਟੇ ਲਗਾਏ ਗਏ | ਇਸ ਮੌਕੇ ਸਕੂਲ ਇੰਚਾਰਜ ਰਣਜੀਤ ਕੌਰ ਦੀ ਨਿਗਰਾਨੀ ਅਤੇ ਪਿ੍ੰਸੀਪਲ ਜਰਨੈਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਧ-ਚੜ੍ਹ ਕੇ ਬੂਟੇ ਲਗਾਏ ਤੇ ਬੂਟਿਆਂ ਦੀ ਦੇਖਭਾਲ ਕਰਨ ਦਾ ਪ੍ਰਣ ਵੀ ਲਿਆ | ਇਸ ਮੌਕੇ ਸਕੂਲ ਇੰਚਾਰਜ ਰਣਜੀਤ ਕੌਰ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ | ਉਨ੍ਹਾਂ ਇਲਾਕਾ ਵਾਸੀਆਂ, ਵਿਦਿਆਰਥੀਆਂ ਤੇ ਸਟਾਫ਼ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਤਹਿਤ ਘੱਟੋ-ਘੱਟ ਇਕ ਬੂਟਾ ਜ਼ਰੂਰ ਲਗਾਉਣ | ਇਸ ਮੌਕੇ ਈਕੋ ਕਲੱਬ ਇੰਚਾਰਜ ਨਿਸ਼ਾ ਦੇਵੀ, ਸੁਖਜਿੰਦਰ ਸਿੰਘ, ਅਭੀਨਵ ਕੁਮਾਰ , ਹਰਜੀਤ ਕੌਰ, ਨੰਦ ਸਿੰਘ ਆਦਿ ਹਾਜ਼ਰ ਸਨ |