ਟਾਂਡਾ ਉੜਮੁੜ, 17 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਵਿਧਾਇਕ ਜਸਵੀਰ ਸਿੰਘ ਰਾਜਾ ਨੇ ਵਾਰਡ ਨੰਬਰ 3 ਕੁੰਜ ਗਲੀ ਟਾਂਡਾ ਵਿਖੇ ਕਰੀਬ 11 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰਸਤੇ ਦਾ ਉਦਘਾਟਨ ਕੀਤਾ | ਇਸ ਮੌਕੇ ਵਿਧਾਇਕ ਰਾਜਾ ਨੇ ਕਿਹਾ ਕਿ ਸਰਕਾਰ ਵਲੋਂ ਜਾਰੀ 12 ਕਰੋੜ ਰੁਪਏ ਦੀ ਰਾਸ਼ੀ ਨਾਲ ਸ਼ਹਿਰ ਅੰਦਰ ਵੱਖ-ਵੱਖ ਵਾਰਡਾਂ 'ਚ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਕਈ ਵਾਰਡਾਂ ਵਿਚ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ, ਜਿਸ ਨਾਲ ਸਮੁੱਚੇ ਸ਼ਹਿਰ ਦੀ ਨੁਹਾਰ ਬਦਲੀ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਨਗਰ ਦੀ ਸੁੰਦਰਤਾ ਤੇ ਸਫ਼ਾਈ ਵੱਲ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿਉਂਕਿ ਮੌਜੂਦਾ ਬਰਸਾਤ ਦਾ ਮੌਸਮ ਹੋਣ ਕਾਰਨ ਕਈ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਰਹਿੰਦਾ ਹੈ | ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਦਾ ਧੰਨਵਾਦ ਕੀਤਾ | ਇਸ ਮੌਕੇ ਐਸ. ਡੀ. ਓ. ਕੁਲਦੀਪ ਸਿੰਘ, ਬਲਾਕ ਪ੍ਰਧਾਨ ਕੇਸ਼ਵ ਸਿੰਘ, ਸੁਰਿੰਦਰ ਨਈਅਰ, ਕੀਮਤੀ ਲਾਲ, ਦੀਪਕ ਕੁਮਾਰ, ਰਾਜੇਸ਼ ਬੰਕਾ, ਦੀਪਕ ਸੇਠੀ, ਰਾਜ ਕੁਮਾਰ, ਪੰਕਜ ਕੁਮਾਰ, ਰਮਨ ਕੁਮਾਰ, ਦੀਪਕ ਮਰਵਾਹਾ, ਅਨਿਲ ਗੋਰਾ ਆਦਿ ਹਾਜ਼ਰ ਸਨ |