25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਡਾ. ਰਵਜੋਤ ਸਿੰਘ ਵਲੋਂ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ <br/>

ਅਜੀਤ ਡੈਸਕ 18-07-2025
ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਥਾਨਕ ਸਰਕਾਰਾਂ ਮੰਤਰੀ ਡਾ: ਰਵਜੋਤ ਸਿੰਘ ਨੇ ਹੁਸ਼ਿਆਰਪੁਰ ਤੋਂ ਪਿੰਡ ਮਹਿੰਗਰੋਵਾਲ ਤੋਂ ਕੋਟ ਪਟਿਆਲ ਹੁੰਦੇ ਹੋਏ ਹਿਮਾਚਲ ਸਰਹੱਦ ਤੱਕ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਭਾਗੋਵਾਲ ਅਤੇ ਕੋਟ ਪਟਿਆਲ 'ਚ ਰਸਮੀ ਤੌਰ 'ਤੇ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪੇਂਡੂ ਅਤੇ ਪੱਛੜੇ ਇਲਾਕਿਆਂ 'ਚ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ | ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ 'ਤੇ ਲਗਪਗ 8 ਕਰੋੜ 40 ਲੱਖ ਰੁਪਏ ਦੀ ਲਾਗਤ ਆਵੇਗੀ | ਇਹ ਸੜਕ 26.50 ਕਿੱਲੋਮੀਟਰ ਲੰਬੀ ਹੋਵੇਗੀ ਅਤੇ ਨਿਰਮਾਣ ਕੰਪਨੀ ਨੂੰ ਅਗਲੇ 3 ਸਾਲਾਂ ਲਈ ਇਸ ਦੀ ਦੇਖਭਾਲ ਵੀ ਕਰਨੀ ਪਵੇਗੀ | ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਆਉਣ-ਜਾਣ 'ਚ ਆਉਂਦੀਆਂ ਮੁਸ਼ਕਿਲਾਂ ਤੋਂ ਰਾਹਤ ਮਿਲੇਗੀ | ਖ਼ਾਸ ਕਰਕੇ ਮਹਿੰਗਰੋਵਾਲ, ਡੂੰਗੀ ਚੋਈ, ਮਲੋਟ ਅਤੇ ਕੋਟ ਪਟਿਆਲ ਦੇ ਵਸਨੀਕਾਂ ਨੂੰ ਬਿਹਤਰ ਸਹੂਲਤ ਉਪਲੱਬਧ ਹੋਵੇਗੀ | ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਦੌਰਾਨ ਡੂੰਘੀ ਚੋਈ, ਮਹਿੰਗਰੋਵਾਲ ਅਤੇ ਮਲੋਟ ਵਿਖੇ 3 ਕਾਜ਼ਵੇਅ ਵੀ ਬਣਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬਰਸਾਤ ਦੇ ਮੌਸਮ ਦੌਰਾਨ ਵੀ ਕੋਈ ਮੁਸ਼ਕਿਲ ਨਾ ਆਵੇ | ਇਸ ਤੋਂ ਇਲਾਵਾ ਪਟਿਆਲ ਪੁਲ ਦੀ ਰਿਟੇਨਿੰਗ ਵਾਲ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ, ਜੋ ਪੁਲ ਦੀ ਮਜ਼ਬੂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਏਗਾ |

ਪਿਛਲੀ ਖ਼ਬਰ ਰਿਆਤ ਬਾਹਰਾ ਸਕੂਲ 'ਚ ਖ਼ੁਰਾਕ ਅਤੇ ਖੰਡ ਸੇਵਨ ਸੰਬੰਧੀ ਜਾਗਰੂਕਤਾ ਸੈਸ਼ਨ <br/> ਅਗਲੀ ਖ਼ਬਰ 12ਵਾਂ ਸਰ ਮਾਰਸ਼ਲ ਇੰਟਰ ਸਕੂਲ ਸਾਇੰਸ ਫੇਅਰ 19 ਨੂੰ-ਚੇਅਰਮੈਨ ਰਜਿੰਦਰ ਮਾਰਸ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।