25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਵੱਖ-ਵੱਖ ਆਗੂਆਂ ਵਲੋਂ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਲਾਲੀ ਬਾਜਵਾ ਦਾ ਸਨਮਾਨ <br/>

ਜਤਿੰਦਰ ਸਿੰਘ ਲਾਲੀ ਬਾਜਵਾ ਦਾ ਸਨਮਾਨ ਕਰਦੇ ਹੋਏ ਦਵਿੰਦਰ ਸਿੰਘ ਬੈਂਸ ਬਾਹੋਵਾਲ, ਰਾਣਾ ਰਣਵੀਰ ਸਿੰਘ, ਐਡਵੋਕੇਟ ਸ਼ਮਸ਼ੇਰ ਸਿੰਘ ਤੇ ਹੋਰ | ਤਸਵੀਰ : ਹਮਸ਼ਾਇਨ ਸਟੂਡੀਓ <br/> 18-07-2025
ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਮੁੜ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਬਣਾਏ ਜਾਣ 'ਤੇ ਵੱਖ-ਵੱਖ ਆਗੂਆਂ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਪਾਰਟੀ ਦੇ ਆਗੂ ਦਵਿੰਦਰ ਸਿੰਘ ਬੈਂਸ ਬਾਹੋਵਾਲ ਮੈਂਬਰ ਪੀ.ਏ.ਸੀ., ਰਾਣਾ ਰਣਵੀਰ ਸਿੰਘ, ਐਡਵੋਕੇਟ ਸ਼ਮਸ਼ੇਰ ਸਿੰਘ ਆਦਿ ਨੇ ਕਿਹਾ ਕਿ ਲਾਲੀ ਬਾਜਵਾ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਪਾਰਟੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਉਨ੍ਹਾਂ ਕਿਹਾ ਕਿ ਲਾਲੀ ਬਾਜਵਾ ਨੇ ਵੱਖ-ਵੱਖ ਅਹੁਦਿਆਂ 'ਤੇ ਰਹਿੰਦਿਆਂ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕੀਤਾ ਹੈ ਅਤੇ ਹੁਣ ਮੁੜ ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਸ ਮੌਕੇ ਲਾਲੀ ਬਾਜਵਾ ਨੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਹ ਉਸ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਇੰਜ: ਹਰਵਿੰਦਰ ਸਿੰਘ ਝਿੰਗਰ, ਜਪਿੰਦਰ ਸਿੰਘ, ਬਲਰਾਜ ਸਿੰਘ ਚੌਹਾਨ, ਪ੍ਰਭਪਾਲ ਸਿੰਘ ਬਾਜਵਾ, ਰਵਿੰਦਰ ਸਿੰਘ ਮਿੰਟੂ, ਹਰਭਜਨ ਸਿੰਘ ਧਾਲੀਵਾਲ, ਕੁਲਦੀਪ ਸਿੰਘ ਬਜਵਾੜਾ, ਨਵਜੋਤ ਸਿੰਘ ਜੋਤੀ, ਗੁਰਪ੍ਰੀਤ ਸਿੰਘ ਕੋਹਲੀ, ਜਸਪਾਲ ਸਿੰਘ ਕੋਹਲੀ, ਸਤਵਿੰਦਰ ਸਿੰਘ ਵਾਲੀਆ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਚੰਦਰ ਮੋਹਨ ਜੇ.ਡੀ. ਨੂੰ ਲਗਾਇਆ ਜ਼ਿਲ੍ਹਾ ਮੀਡੀਆ ਇੰਚਾਰਜ <br/> ਅਗਲੀ ਖ਼ਬਰ ਰਿਆਤ ਬਾਹਰਾ ਸਕੂਲ 'ਚ ਖ਼ੁਰਾਕ ਅਤੇ ਖੰਡ ਸੇਵਨ ਸੰਬੰਧੀ ਜਾਗਰੂਕਤਾ ਸੈਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।