01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਕੰਟਰੈਕਟ ਇੰਸਟਰਕਟਰ ਯੂਨੀਅਨ ਵਲੋਂ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ 'ਚ ਰੋਸ ਪ੍ਰਦਰਸ਼ਨ 27 ਨੂੰ <br/>

ਹੁਸ਼ਿਆਰਪੁਰ ਵਿਖੇ ਹੋਈ ਮੀਟਿੰਗ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟਰਕਟਰ ਯੂਨੀਅਨ ਦੇ ਆਗੂ ਤੇ ਵਰਕਰ | <br/> 19-07-2025
ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਆਲ ਪੰਜਾਬ ਡੀ. ਐਸ. ਟੀ./ਸੀ. ਟੀ. ਐਸ. ਕੰਟਰੈਕਟ ਇੰਸਟਰਕਟਰ ਯੂਨੀਅਨ ਦੀ ਮੀਟਿੰਗ ਹੋਈ | ਇਸ ਮੌਕੇ ਪ੍ਰਧਾਨ ਸੰਦੀਪ ਸਿੰਘ ਗਗੜੇਵਾਲ ਨੇ ਦੱਸਿਆ ਕਿ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨਾਲ 3 ਵਾਰ, ਵਿੱਤ ਮੰਤਰੀ ਨਾਲ 12 ਵਾਰ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਹੋਰਨਾਂ ਮੰਤਰੀਆਂ ਨਾਲ ਵੀ ਅਨੇਕਾਂ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ, ਜਿਸ ਨੂੰ ਲੈ ਕੇ ਵਰਕਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਸੀ ਕਿ ਸਰਕਾਰ ਬਣਨ 'ਤੇ ਮੰਗਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਹੋਵੇਗਾ ਪ੍ਰੰਤੂ ਸਰਕਾਰ ਬਣੀ ਨੂੰ 3 ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ 'ਤੇ ਵੀ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅਸੀਂ ਆਪਣੀ ਨੌਕਰੀ ਨੂੰ ਸੁਰੱਖਿਅਤ ਕਰਨ, ਤਨਖ਼ਾਹਾਂ 'ਚ ਵਾਧਾ ਕਰਨ ਲਈ ਕਿਹਾ ਸੀ, ਪ੍ਰੰਤੂ ਮੰਗਾਂ ਦਾ ਹੱਲ ਨਹੀਂ ਹੋ ਰਿਹਾ | ਉਨ੍ਹਾਂ ਕਿਹਾ ਕਿ ਵਿਭਾਗ ਅਤੇ ਮੰਤਰੀਆਂ ਵਲੋਂ ਮੰਗਾਂ ਦੇ ਹੱਲ ਨੂੰ ਲੈ ਕੇ ਯੂਨੀਅਨ ਨੂੰ ਉਲਝਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਯੂਨੀਅਨ ਵਲੋਂ 27 ਜੁਲਾਈ ਨੂੰ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਜੇਕਰ ਫਿਰ ਵੀ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਸਿਮਰਨਜੀਤ ਸਿੰਘ ਫ਼ਿਰੋਜ਼ਪੁਰ, ਕਿਰਨਦੀਪ ਸਿੰਘ ਰੁਪਾਣਾ, ਮਨਜਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਯੂਰੀਆ ਤੇ ਹੋਰ ਖਾਦਾਂ ਦੀ ਕਮੀ ਕਾਰਨ ਕਿਸਾਨ ਪ੍ਰੇਸ਼ਾਨ <br/> ਅਗਲੀ ਖ਼ਬਰ ਠੇਕਾ ਸ਼ਰਾਬ ਦੇਸੀ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।