31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਵਿਧਾਇਕ ਜਿੰਪਾ ਵਲੋਂ ਹੁਸ਼ਿਆਰਪੁਰ ਦੇ ਵੱਖ-ਵੱਖ ਚੋਆਂ ਤੇ ਕਾਜ਼ਵੇਆਂ ਦਾ ਨਿਰੀਖਣ <br/>

ਭੰਗੀ ਚੋਅ ਦੇ ਨਿਰੀਖਣ ਦੌਰਾਨ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ | <br/> 19-07-2025
ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ ਵਿਚ ਹਾਲ ਹੀ ਵਿਚ ਹੋਈ ਭਾਰੀ ਬਾਰਿਸ਼ ਅਤੇ ਸੰਭਾਵੀ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੁਸ਼ਿਆਰਪੁਰ ਦੇ ਵੱਖ-ਵੱਖ ਇਲਾਕਿਆਂ ਵਿਚ ਸਥਿਤ ਚੋਆਂ ਅਤੇ ਕਾਜ਼ਵੇਆਂ ਦਾ ਨਿਰੀਖਣ ਕੀਤਾ | ਇਸ ਦੌਰਾਨ ਉਨ੍ਹਾਂ ਨੇ ਕੁਦਰਤੀ ਜਲ ਮਾਰਗਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਥਾਵਾਂ ਦੀ ਪਛਾਣ ਕੀਤੀ ਜਿੱਥੇ ਮੀਂਹ ਕਾਰਨ ਕਾਜ਼ਵੇਆਂ ਨੂੰ ਨੁਕਸਾਨ ਪਹੁੰਚਿਆ ਹੈ | ਨਿਰੀਖਣ ਦੌਰਾਨ ਵਿਧਾਇਕ ਜਿੰਪਾ ਨੇ ਸਬੰਧਿਤ ਵਿਭਾਗਾਂ ਨੂੰ ਨੁਕਸਾਨੀਆਂ ਗਈਆਂ ਪੁਲੀਆਂ ਦੀ ਤੁਰੰਤ ਮੁਰੰਮਤ ਕਰਨ ਅਤੇ ਸਥਾਈ ਅਤੇ ਐਮਰਜੈਂਸੀ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਭਵਿੱਖ ਵਿਚ ਜਨਜੀਵਨ ਪ੍ਰਭਾਵਿਤ ਨਾ ਹੋਵੇ | ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ਸਬੰਧੀ ਪਹਿਲਾਂ ਹੀ ਸੂਬਾ ਸਰਕਾਰ ਦੇ ਕੈਬਨਿਟ ਮੰਤਰੀ ਵਰਿੰਦਰ ਗੋਇਲ ਨੂੰ ਮਿਲ ਚੁੱਕੇ ਹਨ ਅਤੇ ਉਨ੍ਹਾਂ ਨੂੰ ਹੁਸ਼ਿਆਰਪੁਰ ਵਿਚ ਮੀਂਹ ਅਤੇ ਹੜ੍ਹਾਂ ਨਾਲ ਹੋਏ ਨੁਕਸਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ ਅਤੇ ਇਸ ਦੇ ਸਥਾਈ ਹੱਲ ਲਈ ਬੇਨਤੀ ਕੀਤੀ ਹੈ | ਵਿਧਾਇਕ ਨੇ ਕਿਹਾ ਕਿ ਸਬੰਧਿਤ ਵਿਭਾਗ ਇਸ ਸਬੰਧੀ ਪ੍ਰਸਤਾਵ ਤਿਆਰ ਕਰਕੇ ਵਿਭਾਗ ਨੂੰ ਭੇਜ ਰਿਹਾ ਹੈ, ਤਾਂ ਜੋ ਲੋੜੀਂਦਾ ਬਜਟ ਅਤੇ ਸਰੋਤ ਜਲਦੀ ਉਪਲਬੱਧ ਕਰਵਾਏ ਜਾ ਸਕਣ | ਉਨ੍ਹਾਂ ਅਧਿਕਾਰੀਆਂ ਨੂੰ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀਆਂ ਕਰਨ ਅਤੇ ਸੰਵੇਦਨਸ਼ੀਲ ਖੇਤਰਾਂ ਵਿਚ ਵਿਸ਼ੇਸ਼ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ | ਨਿਰੀਖਣ ਦੌਰਾਨ ਵਿਧਾਇਕ ਦੇ ਨਾਲ ਹੁਸ਼ਿਆਰਪੁਰ ਸਹਿਕਾਰੀ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਗੁਰਮੀਤ ਸਿੰਘ, ਨਾਇਬ ਤਹਿਸੀਲਦਾਰ ਹੁਸ਼ਿਆਰਪੁਰ ਹਿਰਦੇਬੀਰ ਸਿੰਘ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀ ਮੌਜੂਦ ਸਨ |

ਪਿਛਲੀ ਖ਼ਬਰ ਸਰਪੰਚਾਂ ਤੇ ਪੰਚਾਂ ਦੀ ਉਪ-ਚੋਣ : ਆਖਰੀ ਦਿਨ ਸਰਪੰਚਾਂ ਲਈ ਕੁੱਲ 15 ਤੇ ਪੰਚਾਂ ਲਈ 160 ਨਾਮਜ਼ਦਗੀਆਂ ਦਾਖ਼ਲ-ਆਸ਼ਿਕਾ ਜੈ... ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।