31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਨਗਰ ਨਿਗਮ ਵਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਾਰਡ ਨੋਡਲ ਅਫ਼ਸਰ ਤਾਇਨਾਤ-ਕਮਿਸ਼ਨਰ <br/>

ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ <br/> 19-07-2025
ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਮ ਪਬਲਿਕ ਨੂੰ ਬੁਨਿਆਦੀ ਸਹੂਲਤਾਂ ਅਤੇ ਉਨ੍ਹਾਂ ਨੂੰ ਪੈਦਾ ਹੋਣ ਵਾਲੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਨਗਰ ਨਿਗਮ ਵੱਲੋਂ ਹਰੇਕ ਵਾਰਡ ਵਿਚ ਵਾਰਡ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਦਾ ਕੰਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣਾ ਹੋਵੇਗਾ | ਇਸ ਵਿਚ ਸੰਯੁਕਤ ਕਮਿਸ਼ਨਰ ਨਗਰ ਨਿਗਮ ਨੂੰ ਬਤੌਰ ਅਫ਼ਸਰ ਇੰਚਾਰਜ, ਨਿਗਰਾਨ ਇੰਜੀਨੀਅਰ ਨੂੰ ਬਤੌਰ ਵਾਰਡ ਕੰਟਰੋਲਿੰਗ ਅਫ਼ਸਰ ਅਤੇ ਸੂਬੇਦਾਰ ਗੁਰਮੇਲ ਸਿੰਘ ਨੂੰ ਵਾਰਡ ਕੋਆਰਡੀਨੇਟਰ ਵਜੋਂ ਤਾਇਨਾਤ ਕੀਤਾ ਗਿਆ ਹੈ ਅਤੇ ਵੱਖ-ਵੱਖ ਵਾਰਡਾਂ ਲਈ ਵਾਰਡ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ | ਇਹ ਵਾਰਡ ਨੋਡਲ ਅਫ਼ਸਰ ਆਪਣੇ-ਆਪਣੇ ਅਲਾਟ ਕੀਤੇ ਗਏ ਵਾਰਡਾਂ ਦੇ ਓਵਰਆਲ ਇੰਚਾਰਜ ਰਹਿਣਗੇ, ਜਿਸ ਨਾਲ ਇਨ੍ਹਾਂ ਵਾਰਡਾਂ ਵਿਚ ਕਿਸੇ ਵੀ ਤਰ੍ਹਾਂ ਦੀ ਸੀਵਰੇਜ, ਸਫ਼ਾਈ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ, ਸੜਕਾਂ ਆਦਿ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ, ਤਾਂ ਉਸ ਦਾ ਮੌਕੇ 'ਤੇ ਹੀ ਨਿਪਟਾਰਾ ਕਰਵਾਉਣਗੇ | ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇਦਾਰ ਗੁਰਮੇਲ ਸਿੰਘ ਨੂੰ ਵਾਰਡ ਕੋਆਰਡੀਨੇਟਰ ਵਜੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਅਤੇ ਦੁਪਹਿਰ 3 ਵਜੇ ਤੋਂ ਸ਼ਾਮ 4 ਵਜੇ ਤੱਕ ਨਗਰ ਨਿਗਮ ਦਫ਼ਤਰ ਵਿਖੇ ਤਾਇਨਾਤ ਰਹਿਣਗੇ | ਇਸ ਲਈ ਸਮੂਹ ਸ਼ਹਿਰ ਵਾਸੀ ਆਪਣੀਆਂ ਮੁਸ਼ਕਿਲਾਂ ਸਬੰਧੀ ਉਕਤ ਨੰਬਰਾਂ ਜਾਂ ਉਕਤ ਕਰਮਚਾਰੀ ਨਾਲ ਦਿੱਤੇ ਸਮੇਂ ਅਨੁਸਾਰ ਸੰਪਰਕ ਕਰਕੇ ਨਿਪਟਾਰਾ ਕਰਵਾ ਸਕਦੇ ਹਨ |

ਪਿਛਲੀ ਖ਼ਬਰ ਬਾਬਾ ਮੰਝ ਕਾਨਵੈਂਟ ਸਕੂਲ 'ਚ 7 ਦਿਨਾਂ ਵਣ-ਮਹਾਂਉਤਸਵ ਦਿਵਸ ਮਨਾਇਆ <br/> ਅਗਲੀ ਖ਼ਬਰ ਸਰਪੰਚਾਂ ਤੇ ਪੰਚਾਂ ਦੀ ਉਪ-ਚੋਣ : ਆਖਰੀ ਦਿਨ ਸਰਪੰਚਾਂ ਲਈ ਕੁੱਲ 15 ਤੇ ਪੰਚਾਂ ਲਈ 160 ਨਾਮਜ਼ਦਗੀਆਂ ਦਾਖ਼ਲ-ਆਸ਼ਿਕਾ ਜੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।