28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਪੀ.ਸੀ.ਏ. ਦੇ ਮੀਤ ਪ੍ਰਧਾਨ ਦੀਪਕ ਬਾਲੀ ਵਲੋਂ ਐਚ.ਡੀ.ਸੀ.ਏ. ਦੇ ਅਹੁਦੇਦਾਰਾਂ ਨਾਲ ਮੀਟਿੰਗ <br/>

ਮੀਟਿੰਗ ਉਪਰੰਤ ਪੀ.ਸੀ.ਏ. ਦੇ ਮੀਤ ਪ੍ਰਧਾਨ ਦੀਪਕ ਬਾਲੀ ਦਾ ਸਨਮਾਨ ਕਰਦੇ ਹੋਏ ਸਾਂਸਦ ਡਾ: ਰਾਜ ਕੁਮਾਰ, ਡਾ: ਦਲਜੀਤ ਸਿੰਘ ਖੇਲਾ, ਡਾ: ਰਮਨ ਘਈ ਤੇ ਹੋਰ | ਤਸਵੀਰ : ਹਮਸ਼ਾਇਨ ਸਟੂਡੀਓ <br/> 19-07-2025
ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਦੀਪਕ ਬਾਲੀ ਵਲੋਂ ਹੁਸ਼ਿਆਰਪੁਰ ਦਾ ਦੌਰਾ ਕਰਕੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸਾਂਸਦ ਡਾ: ਰਾਜ ਕੁਮਾਰ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਡਾ: ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਹੁਸ਼ਿਆਰਪੁਰ 'ਚ ਕ੍ਰਿਕਟ ਦੇ ਨਾਲ-ਨਾਲ ਹੋਰਨਾਂ ਖੇਡਾਂ ਲਈ ਵੀ ਸਟੇਡੀਅਮ ਵਿਕਸਤ ਕਰਨ ਦੀ ਯੋਜਨਾ ਬਣਾ ਰਹੀ ਹੈ | ਇਸ ਮੌਕੇ ਪੀ.ਸੀ.ਏ. ਦੇ ਮੀਤ ਪ੍ਰਧਾਨ ਦੀਪਕ ਬਾਲੀ ਨੇ ਕਿਹਾ ਕਿ ਪੀ.ਸੀ.ਏ. ਪੰਜਾਬ 'ਚ ਕ੍ਰਿਕਟ ਪ੍ਰਤੀ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲਿ੍ਹਆਂ 'ਚ ਐਸੋਸੀਏਸ਼ਨਾਂ ਨੂੰ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕਰੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰੇਕ ਜ਼ਿਲ੍ਹੇ ਦੇ ਵਧੀਆ ਕ੍ਰਿਕਟ ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਵਧੀਆ ਕੋਚ ਮੁਹੱਈਆ ਕਰਵਾਏ ਜਾਣਗੇ | ਇਸ ਮੌਕੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵਲੋਂ ਦੀਪਕ ਬਾਲੀ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਐਚ.ਡੀ.ਸੀ.ਏ. ਪ੍ਰਧਾਨ ਡਾ: ਦਲਜੀਤ ਸਿੰਘ ਖੇਲਾ, ਸਕੱਤਰ ਡਾ: ਰਮਨ ਘਈ, ਸੰਯੁਕਤ ਸਕੱਤਰ ਠਾਕੁਰ ਯੋਗ ਰਾਜ, ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਚੇਅਰਮੈਨ ਟੂਰਨਾਮੈਂਟ ਕਮੇਟੀ ਡਾ: ਪੰਕਜ ਸ਼ਿਵ, ਅਮਿਤ ਠਾਕੁਰ, ਗੌਰਵ ਵਾਲੀਆ, ਡਾ: ਰਾਜ ਕੁਮਾਰ ਸੈਣੀ, ਕੋਚ ਦਲਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਕੂਲਾਂ ਦੀ ਰਿਪੇਅਰ ਤੇ ਮੈਂਟੀਨੈਂਸ ਗ੍ਰਾਂਟ ਦਾ ਸਹੀ ਤਰੀਕੇ ਨਾਲ ਉਪਯੋਗ ਹੋਣਾ <br/> ਅਗਲੀ ਖ਼ਬਰ 31 ਤੱਕ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ 'ਤੇ ਜੁਰਮਾਨੇ ਤੇ ਵਿਆਜ ਤੋਂ ਮਿਲੇਗੀ 100 ਫ਼ੀਸਦੀ ਛੋਟ-ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।