28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸਕੂਲਾਂ ਦੀ ਰਿਪੇਅਰ ਤੇ ਮੈਂਟੀਨੈਂਸ ਗ੍ਰਾਂਟ ਦਾ ਸਹੀ ਤਰੀਕੇ ਨਾਲ ਉਪਯੋਗ ਹੋਣਾ <br/>

ਸਕੂਲਾਂ 'ਚ ਚੱਲ ਰਹੇ ਕੰਮਾਂ ਦੀ ਸਮੀਖਿਆ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਲਲਿਤਾ ਅਰੋੜਾ | <br/> 19-07-2025
ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਲਲਿਤਾ ਅਰੋੜਾ ਵਲੋਂ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਦਫ਼ਤਰ 'ਚ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ 'ਚ ਜ਼ਿਲ੍ਹੇ ਦੇ ਸਾਰੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਬਲਾਕ ਨੋਡਲ ਅਫ਼ਸਰ, ਸਮਾਰਟ ਸਕੂਲ ਕੋਆਰਡੀਨੇਟਰ ਅਤੇ ਅਸਿਸਟੈਂਟ ਪ੍ਰੋਜੈਕਟ ਕੋਆਰਡੀਨੇਟਰ ਹਾਜ਼ਰ ਹੋਏ | ਮੀਟਿੰਗ ਦੌਰਾਨ ਲਲਿਤਾ ਅਰੋੜਾ ਨੇ ਸਾਰੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਸਕੂਲਾਂ ਦੇ ਸੁੰਦਰੀਕਰਨ ਵੱਲ ਤੇਜ਼ੀ ਨਾਲ ਕੰਮ ਕੀਤਾ ਜਾਵੇ | ਉਨ੍ਹਾਂ ਨੇ ਕਿਹਾ ਕਿ ਰਿਪੇਅਰ ਅਤੇ ਮੇਨਟੇਨੈਂਸ ਗ੍ਰਾਂਟ ਦਾ ਸਹੀ ਤਰੀਕੇ ਨਾਲ ਅਤੇ ਤਰਜੀਹ ਦੇ ਅਧਾਰ 'ਤੇ ਉਪਯੋਗ ਹੋਣਾ ਚਾਹੀਦਾ ਹੈ | ਇਸ ਲਈ ਹਰ ਅਧਿਕਾਰੀ ਨੂੰ ਆਪਣੇ ਖੇਤਰ ਦੇ ਸਕੂਲਾਂ ਦੀ ਵਿਸਥਾਰਤ ਰਿਪੋਰਟ ਤਿਆਰ ਕਰਕੇ ਦਫ਼ਤਰ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ | ਰਿਪੋਰਟ 'ਚ ਸਕੂਲ ਦੀ ਮੌਜੂਦਾ ਹਾਲਤ, ਮੁਰੰਮਤ ਦੀ ਲੋੜ ਅਤੇ ਸੁੰਦਰਤਾ ਕਰਨ ਦੇ ਪ੍ਰਸਤਾਵਿਤ ਕੰਮਾਂ ਦੀ ਜਾਣਕਾਰੀ ਹੋਣੀ ਲਾਜ਼ਮੀ ਹੈ | ਇਸ ਤੋਂ ਇਲਾਵਾ ਉਨ੍ਹਾਂ ਇਕ ਰੁੱਖ ਮਾਂ ਦੇ ਨਾਮ ਮੁਹਿੰਮ ਨੂੰ ਗੰਭੀਰਤਾ ਨਾਲ ਲਾਗੂ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਸਿੱਖਿਆ ਸਿਰਫ਼ ਕਿਤਾਬਾਂ ਤੱਕ ਸੀਮਿਤ ਨਹੀਂ ਹੋਣੀ ਚਾਹੀਦੀ ਸਗੋਂ ਇਸ ਦਾ ਮਕਸਦ ਬੱਚਿਆਂ ਨੂੰ ਕੁਦਰਤ, ਸਭਿਆਚਾਰ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਾਲ ਜੋੜਨਾ ਵੀ ਹੋਣਾ ਚਾਹੀਦਾ ਹੈ | ਇਸ ਮੌਕੇ ਅਸਿਸਟੈਂਟ ਪ੍ਰੋਜੈਕਟ ਕੋਆਰਡੀਨੇਟਰ ਨਿਰਮਲਾ, ਤਮੰਨਾ, ਜ਼ਿਲ੍ਹਾ ਸਮਾਰਟ ਕਲਾਸ-ਰੂਮ ਕੋਆਰਡੀਨੇਟਰ ਸਤੀਸ਼ ਕੁਮਾਰ ਸ਼ਰਮਾ, ਜ਼ਿਲ੍ਹਾ ਕੋਆਰਡੀਨੇਟਰ ਰਜਨੀਸ਼ ਕੁਮਾਰ ਗੁਲਿਆਨੀ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵਿੰਦਰ ਪਾਲ ਬੰਸਲ, ਚਰਨਜੀਤ ਸਿੰਘ ਸਿੱਧੂ, ਰਾਜਕੁਮਾਰ, ਗੁਰਮੇਲ ਸਿੰਘ ਸੰਧਲ, ਜਗਤਾਰ ਸਿੰਘ, ਮੀਨਾਕਸ਼ੀ ਵਿਸ਼ਿਸ਼ਟ, ਮੀਨਾਕਸ਼ੀ ਮਹਿਤਾ, ਪਿ੍ਜੇਸ਼ ਕੌਸ਼ਲ, ਬਲਵੀਰ ਸਿੰਘ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਧਿਆਪਕਾਂ ਅਤੇ ਲੈਕਚਰਾਰਾਂ ਦੀ 'ਯੁੱਧ ਨਸ਼ਿਆਂ ਵਿਰੁੱਧ' ਸੰਬੰਧੀ ਦੋ ਰੋਜ਼ਾ ਟ੍ਰੇਨਿੰਗ ਲਗਾਈ <br/> ਅਗਲੀ ਖ਼ਬਰ ਪੀ.ਸੀ.ਏ. ਦੇ ਮੀਤ ਪ੍ਰਧਾਨ ਦੀਪਕ ਬਾਲੀ ਵਲੋਂ ਐਚ.ਡੀ.ਸੀ.ਏ. ਦੇ ਅਹੁਦੇਦਾਰਾਂ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।