28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸੈਣੀ ਬਾਰ ਕਾਲਜ ਬੁੱਲ੍ਹੋਵਾਲ ਦਾ ਬੀ.ਏ. ਸਮੈਸਟਰ-6 ਦਾ ਨਤੀਜਾ ਸ਼ਾਨਦਾਰ <br/>

ਸੈਣੀਬਾਰ ਕਾਲਜ ਬੁੱਲ੍ਹੋਵਾਲ ਦੇ ਹੋਣਹਾਰ ਵਿਦਿਆਰਥੀ | <br/> 19-07-2025
ਬੁੱਲ੍ਹੋਵਾਲ, 18 ਜੁਲਾਈ (ਲੁਗਾਣਾ)-ਸੈਣੀ ਬਾਰ ਵਿੱਦਿਅਕ ਪ੍ਰਬੰਧਕ ਕਮੇਟੀ ਬੁੱਲ੍ਹੋਵਾਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸੈਣੀ ਬਾਰ ਕਾਲਜ ਬੁੱਲ੍ਹੋਵਾਲ (ਖਡਿਆਲਾ) ਦੇ ਬੀ.ਏ. ਭਾਗ-3 (ਸਮੈਸਟਰ -6) ਦਾ ਨਤੀਜਾ ਸ਼ਾਨਦਾਰ ਰਿਹਾ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਮਈ 2025 ਪ੍ਰੀਖਿਆਵਾਂ ਸਬੰਧੀ ਐਲਾਨੇ ਨਤੀਜਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਡਾ. ਸੁਖਵਿੰਦਰ ਕੌਰ ਨੇ ਦੱਸਿਆ ਕਿ ਕਾਲਜ ਦੇ ਬੀ.ਏ. ਸਮੈਸਟਰ-6 ਦੀ ਵਿਦਿਆਰਥਣ ਪ੍ਰਦੀਪ ਸੈਣੀ ਨੇ 77.75 ਫ਼ੀਸਦੀ ਅੰਕ ਪ੍ਰਾਪਤ ਕਰਕੇੇ ਪਹਿਲਾ, ਪਰਮਦੀਪ ਕੌਰ ਨੇ 72.41 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਕਰਨਜੀਤ ਸੈਣੀ ਨੇ 71.04 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ | ਸੈਣੀ ਬਾਰ ਵਿੱਦਿਅਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਮੈਨੇਜਰ ਸੁਰਜੀਤ ਸਿੰਘ ਸੈਣੀ, ਸਕੱਤਰ ਗੁਰਪ੍ਰੀਤ ਸਿੰਘ ਫ਼ੱਤੋਵਾਲ, ਸਿੱਖਿਆ ਮਾਹਿਰ ਮਾਸਟਰ ਰਣਧੀਰ ਸਿੰਘ ਨੇ ਸਮੂਹ ਕਾਲਜ ਮੈਨੇਜਮੈਂਟ ਕਮੇਟੀ ਵਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ ਅਗਲੀ ਖ਼ਬਰ ਅਧਿਆਪਕਾਂ ਅਤੇ ਲੈਕਚਰਾਰਾਂ ਦੀ 'ਯੁੱਧ ਨਸ਼ਿਆਂ ਵਿਰੁੱਧ' ਸੰਬੰਧੀ ਦੋ ਰੋਜ਼ਾ ਟ੍ਰੇਨਿੰਗ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।