ਹੁਸ਼ਿਆਰਪੁਰ, 19 ਜੁਲਾਈ (ਬਲਜਿੰਦਰਪਾਲ ਸਿੰਘ)-ਸਾਈਬਰ ਕ੍ਰਾਈਮ ਪੁਲਿਸ ਨੇ ਕਥਿਤ ਤੌਰ 'ਤੇ 1 ਕਰੋੜ 63 ਲੱਖ 54 ਹਜ਼ਾਰ 800 ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਹਾਜੀਪੁਰ ਰੋਡ ਦਸੂਹਾ ਦੇ ਵਾਸੀ ਓਮ ਪ੍ਰਕਾਸ਼ ਗੁਪਤਾ ਨੇ ਆਪਣੀ ਸ਼ਿਕਾਇਤ 'ਚ ਪੁਲਿਸ ਨੂੰ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨਾਲ 1 ਕਰੋੜ 63 ਲੱਖ 54 ਹਜ਼ਾਰ 800 ਰੁਪਏ ਦੀ ਆਨਲਾਈਨ ਠੱਗੀ ਮਾਰੀ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |