12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਜੀ.ਟੀ.ਯੂ. ਨੇ ਡੀ.ਈ.ਓ. ਰਾਹੀਂ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਨੂੰ ਭੇਜਿਆ ਮੰਗ-ਪੱਤਰ <br/>

ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਨੂੰ ਮੰਗ ਪੱਤਰ ਦਿੰਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂ ਤੇ ਮੈਂਬਰ | <br/> 20-07-2025
ਹੁਸ਼ਿਆਰਪੁਰ, 19 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਪਿ੍ੰਸੀਪਲ ਅਮਨਦੀਪ ਸ਼ਰਮਾ, ਜਨਰਲ ਸਕੱਤਰ ਜਸਵੀਰ ਤਲਵਾੜਾ, ਸੀਨੀਅਰ ਮੀਤ ਪ੍ਰਧਾਨ ਲੈਕਚਰਾਰ ਅਮਰ ਸਿੰਘ ਅਤੇ ਪਿ੍ਤਪਾਲ ਸਿੰਘ ਚੌਟਾਲਾ ਦੀ ਅਗਵਾਈ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕ./ਐਲੀ.) ਲਲਿਤਾ ਅਰੋੜਾ ਰਾਹੀਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਸਰਕਾਰ ਅਧਿਆਪਕਾਂ ਨੂੰ ਤਨਖ਼ਾਹਾਂ ਸਮੇਤ ਜੀ.ਪੀ. ਫ਼ੰਡ ਐਡਵਾਂਸ ਅਤੇ ਹੋਰ ਬਿੱਲ ਮਹੀਨੇ ਦੀ ਇੱਕ ਤਰੀਕ ਨੂੰ ਹੀ ਜਾਰੀ ਕਰਨੇ ਯਕੀਨੀ ਬਣਾਏ, ਵੱਖ-ਵੱਖ ਭਰਤੀਆਂ ਅਤੇ ਅਧਿਆਪਕਾਂ ਦੇ ਹੱਕ ਵਿਚ ਹੋਏ ਫ਼ੈਸਲਿਆਂ ਨੂੰ ਜਨਰਲਾਈਜ਼ ਕਰਨ, ਅਧਿਆਪਕਾਂ ਦੇ ਉਕਤ ਕੇਸਾਂ ਵਿਚ ਬਣਦੇ ਬਕਾਏ ਜਲਦ ਜਾਰੀ ਕੀਤੇ ਜਾਣ ਆਦਿ ਮੰਗਾਂ ਨੂੰ ਸਰਕਾਰ ਵਲੋਂ ਪੂਰਾ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਹੋਇਆ ਤਾਂ ਸੰਘਰਸ਼ ਤੇਜ ਕੀਤਾ ਜਾਵੇਗਾ | ਇਸ ਮੌਕੇ ਮੁੱਖ ਸਲਾਹਕਾਰ ਸੁਨੀਲ ਸ਼ਰਮਾ, ਜੁਆਇੰਟ ਸਕੱਤਰ ਵਿਕਾਸ ਸ਼ਰਮਾ, ਮੀਤ ਪ੍ਰਧਾਨ ਸੰਜੀਵ ਧੂਤ, ਪਿ੍ੰਸ ਗੜ੍ਹਦੀਵਾਲਾ, ਕਮਲਦੀਪ ਸਿੰਘ ਭੂੰਗਾ ,ਪਵਨ ਗੋਇਲ, ਰਾਜਕੁਮਾਰ ਗੜ੍ਹਸ਼ੰਕਰ, ਨਰਿੰਦਰ ਅਜਨੋਹਾ, ਰਣਵੀਰ ਸਿੰਘ ਠਾਕੁਰ, ਰਾਜਕੁਮਾਰ ਹੁਸ਼ਿਆਰਪੁਰ, ਸਰਬਜੀਤ ਸਿੰਘ ਟਾਂਡਾ, ਨਰਿੰਦਰ ਮੰਗਲ ,ਰਜੇਸ਼ ਅਰੋੜਾ, ਜਸਵਿੰਦਰ ਬੁੱਲੋ੍ਹਵਾਲ, ਅਸ਼ੋਕ ਕੁਮਾਰ, ਸਰਬਜੀਤ ਸਿੰਘ ਗੜ੍ਹਦੀਵਾਲਾ, ਦਵਿੰਦਰ ਹੁਸ਼ਿਆਰਪੁਰ, ਪਰਮਜੀਤ ਸਿੰਘ ਭੰੂਗਾ, ਉਂਕਾਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਘੁੱਕਰਵਾਲ 'ਚ ਟਿਊਬਵੈੱਲ ਲਗਾਉਣ ਦੇ ਕੰਮ ਦੀ ਸ਼ੁਰੂਆਤ <br/> ਅਗਲੀ ਖ਼ਬਰ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਗ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।