14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸੇਂਟ ਸੋਲਜਰ ਸਕੂਲ ਟਾਂਡਾ ਵਿਖੇ 'ਵਰਲਡ ਯੂਥ ਸਕਿਲਜ਼ ਡੇਅ' ਮੌਕੇ ਮਾਡਲ ਪ੍ਰਦਰਸ਼ਨੀ ਲਗਾਈ <br/>

ਅਜੀਤ ਡੈਸਕ 20-07-2025
ਟਾਂਡਾ ਉੜਮੁੜ, 19 ਜੁਲਾਈ (ਭਗਵਾਨ ਸਿੰਘ ਸੈਣੀ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ ਵਿਖੇ 'ਵਰਲਡ ਯੂਥ ਸਕਿਲਜ਼ ਡੇਅ' ਮਨਾਇਆ ਗਿਆ | ਇਸ ਮੌਕੇ ਅਧਿਆਪਕਾ ਕਮਲਜੀਤ ਕੌਰ ਦੀ ਅਗਵਾਈ ਹੇਠ ਸਾਇੰਸ ਮਾਡਲ ਪ੍ਰਦਰਸ਼ਨੀ ਵਿਚ 9ਵੀਂ ਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਦੌਰਾਨ ਵਿਦਿਆਰਥੀਆਂ ਵਲੋਂ ਵਿਗਿਆਨ ਦੇ ਵੱਖ-ਵੱਖ ਨਿਯਮਾਂ ਦਾ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਮਾਡਲ ਤਿਆਰ ਕੀਤੇ ਗਏ | ਪ੍ਰਦਰਸ਼ਨੀ ਦੌਰਾਨ 10ਵੀਂ ਜਮਾਤ ਦੀ ਵਿਦਿਆਰਥਣ ਅਨਵੀ ਅਗਰਵਾਲ ਨੇ ਪਹਿਲਾ, ਸਨਪ੍ਰੀਤ ਸਿੰਘ ਤੇ ਮਿਲਨਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਗੁਰਲੀਨ ਕੌਰ ਤੇ ਬਲਰਾਜ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ 9ਵੀਂ ਜਮਾਤ ਵਿਚੋਂ ਨਵਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਅਮਨਦੀਪ ਕੌਰ ਤੇ ਜਸਕੀਰਤ ਸਿੰਘ ਨੇ ਦੂਜਾ ਅਤੇ ਹਰਮਨਪ੍ਰੀਤ ਸਿੰਘ ਤੇ ਪਰਮਿੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਡਾਇਰੈਕਟਰ ਇੰਦਰ ਕੁਮਾਰ ਸਾਹਨੀ ਨੇ ਕਿਹਾ ਕਿ ਨੌਜਵਾਨ ਹਰ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ | ਜੇਕਰ ਉਨ੍ਹਾਂ ਨੂੰ ਸਹੀ ਸਿਖਲਾਈ ਅਤੇ ਹੁਨਰ ਮਿਲੇ ਤਾਂ ਉਹ ਆਪਣੇ ਜੀਵਨ ਦੇ ਨਾਲ-ਨਾਲ ਦੇਸ਼ ਦੀ ਆਰਥਿਕਤਾ ਨੂੰ ਵੀ ਨਵੀਆਂ ਉਚਾਈਆਂ 'ਤੇ ਲਿਜਾ ਸਕਦੇ ਹਨ | 'ਵਿਸ਼ਵ ਯੁਵਾ ਹੁਨਰ ਦਿਵਸ' ਮਨਾਉਣ ਦਾ ਉਦੇਸ਼ ਵੀ ਨੌਜਵਾਨਾਂ ਵਿਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਸਵੈ-ਨਿਰਭਰ ਬਣਨ ਲਈ ਪ੍ਰੇਰਿਤ ਕਰਨਾ ਹੈ | ਸਕੂਲ ਪਿ੍ੰਸੀਪਲ ਸਤਵਿੰਦਰ ਕੌਰ ਨੇ ਕਿਹਾ ਕਿ ਇਸ ਸਾਲ ਵਿਸ਼ਵ ਯੁਵਾ ਹੁਨਰ ਦਿਵਸ ਥੀਮ 'ਸ਼ਾਂਤੀ ਅਤੇ ਵਿਕਾਸ ਲਈ ਯੁਵਾ ਹੁਨਰ' ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਸਹੀ ਹੁਨਰ ਸਿੱਖਿਆ ਨਾਲ ਸਮਾਜ 'ਚ ਸ਼ਾਂਤੀ, ਸਮਾਵੇਸ਼ ਤੇ ਟਿਕਾਊ ਵਿਕਾਸ ਲਿਆਉਣ 'ਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਪੋਤਰੇ ਦੇ ਜਨਮ ਦਿਨ ਮੌਕੇ ਸਕੂਲ ਨੂੰ ਵਾਟਰ ਕੂਲਰ ਤੇ ਹੋਰ ਸਾਮਾਨ ਭੇਟ, ਬੂਟੇ ਵੀ ਲਗਾਏ <br/> ਅਗਲੀ ਖ਼ਬਰ ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਘੁੱਕਰਵਾਲ 'ਚ ਟਿਊਬਵੈੱਲ ਲਗਾਉਣ ਦੇ ਕੰਮ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।