ਅੱਡਾ ਸਰਾਂ, 19 ਜੁਲਾਈ (ਮਸੀਤੀ)-ਸਰ ਮਾਰਸ਼ਲ ਗਰੁੱਪ ਆਫ਼ ਸਕੂਲ ਅਤੇ ਸਰ ਮਾਰਸ਼ਲ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਅਤੇ ਵਾਈਸ ਚੇਅਰਮੈਨ ਸ੍ਰੀ ਕੁਲਵੰਤ ਸਿੰਘ ਮਾਰਸ਼ਲ ਦੀ ਅਗਵਾਈ 'ਚ ਸਰ ਮਾਰਸ਼ਲ ਇੰਟਰ ਸਕੂਲ ਵਿਖੇ 12ਵਾਂ ਸਾਇੰਸ ਮੇਲਾ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਸ੍ਰੀ ਰਾਜੇਸ਼ ਅਰੋੜਾ ਅਤੇ ਪ੍ਰੋ . ਨਵਦੀਪ ਸਿੰਘ ਨੇ ਕੀਤੀ | ਇਸ ਕੰਪੀਟੀਸ਼ਨ ਵਿਚ ਗਰੁੱਪ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਸਾਇੰਸ ਮੇਲੇ 'ਚ ਸਰ ਮਾਰਸ਼ਲ ਗਰੁੱਪ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਇੰਸ ਦੇ ਵੱਖ-ਵੱਖ ਮਾਡਲ ਬਣਾਉਣ ਤੋਂ ਇਲਾਵਾ ਸਪੀਚ ਅਤੇ ਡਿਬੇਟ ਕੁਇਜ਼ ਮੁਕਾਬਲੇ ਵਿਚ ਵੀ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਦੇ ਵਿਦਿਆਰਥੀਆਂ ਨੇ 10 ਗੋਲਡ ਮੈਡਲ ਜਿੱਤ ਕੇ ਪਹਿਲਾ ਸਥਾਨ, ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ਦੇ ਵਿਦਿਆਰਥੀਆਂ ਨੇ 6 ਗੋਲਡ ਮੈਡਲ ਜਿੱਤ ਕੇ ਦੂਸਰਾ ਅਤੇ ਸਰ ਮਾਰਸ਼ਲ ਸਕੂਲ ਬੈਂਸ ਆਵਨ ਦੇ ਵਿਦਿਆਰਥੀਆਂ ਨੇ 2 ਗੋਲਡ ਮੈਡਲ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ | ਚੇਅਰਮੈਨ ਮਾਰਸ਼ਲ ਨੇ ਕਿਹਾ ਕਿ ਹਰ ਵਿਦਿਆਰਥੀ ਨੂੰ ਆਪਣੀ ਪੜ੍ਹਾਈ ਦੇ ਨਾਲ ਇਸ ਤਰ੍ਹਾਂ ਦੇ ਸਾਇੰਸ ਮੇਲੇ, ਖੇਡਾਂ ਅਤੇ ਕੁਇਜ਼ ਕੰਪੀਟੀਸ਼ਨ ਵਿਚ ਹਿੱਸਾ ਜ਼ਰੂਰ ਲੈਣਾ ਚਾਹੀਦਾ ਹੈ | ਇਸ ਨਾਲ ਜਿੱਥੇ ਸਰੀਰ ਤੰਦਰੁਸਤ ਰਹਿੰਦਾ ਹੈ ਉੱਥੇ ਜਨਰਲ ਨਾਲੇਜ਼ ਵਿਚ ਵੀ ਵਾਧਾ ਹੁੰਦਾ ਹੈ | ਉਨ੍ਹਾਂ ਕਿਹਾ ਕਿ ਇਹਨਾਂ ਗਤੀਵਿਧੀਆਂ ਵਿਚ ਹਿੱਸਾ ਲੈਣ ਨਾਲ ਵਿਦਿਆਰਥੀਆਂ ਦਾ ਮਨੋਬਲ ਉੱਚਾ ਹੁੰਦਾ ਹੈ ਅਤੇ ਅੱਗੇ ਜਾ ਕੇ ਇਹ ਵਿਦਿਆਰਥੀ ਨੈਸ਼ਨਲ ਤੇ ਇੰਟਰਨੈਸ਼ਨਲ ਪੱਧਰ ਤੇ ਮੱਲ੍ਹਾਂ ਮਾਰ ਕੇ ਆਪਣਾ ਤੇ ਆਪਣੇ ਮਾਤਾ ਪਿਤਾ ਤੇ ਦੇਸ਼ ਦਾ ਨਾਂ ਰੌਸ਼ਨ ਕਰਦੇ ਹਨ | ਮੇਲੇ ਦੇ ਆਖਿਰ ਵਿਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਵਿੰਦਰ ਕੌਰ ਮਾਰਸ਼ਲ, ਕੁਲਵਿੰਦਰ ਕੌਰ ਮਾਰਸ਼ਲ, ਗੁਰਮੇਲ ਸਿੰਘ, ਪਿ੍ੰਸੀਪਲ ਪਰਵਿੰਦਰ ਸਿੰਘ, ਪਿ੍ੰਸੀਪਲ ਰਮਨਦੀਪ ਸਿੰਘ, ਪਿ੍ੰਸੀਪਲ ਗਾਇਤਰੀ, ਵਾਈਸ ਪਿ੍ੰਸੀਪਲ ਅਤੇ ਤਿੰਨਾਂ ਸਕੂਲਾਂ ਦੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ |