14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਨੇ ਸਾਂਸਦ ਡਾ. ਰਾਜ ਕੁਮਾਰ ਨੂੰ ਮੰਗ ਪੱਤਰ ਦਿੱਤਾ <br/>

ਸਾਂਸਦ ਡਾ. ਰਾਜ ਕੁਮਾਰ ਨੂੰ ਮੰਗ ਪੱਤਰ ਦਿੰਦੇ ਹੋਏ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਆਗੂ | <br/> 20-07-2025
ਹੁਸ਼ਿਆਰਪੁਰ, 19 ਜੁਲਾਈ (ਬਲਜਿੰਦਰਪਾਲ ਸਿੰਘ)-ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ (ਪੀ.ਪੀ.ਪੀ.ਐੱਫ਼.) ਦੇ ਵਫ਼ਦ ਵਲੋਂ ਦੋਆਬਾ ਜੋਨ ਦੇ ਕਨਵੀਨਰ ਇੰਦਰਸੁਖਦੀਪ ਸਿੰਘ ਓਢਰਾ, ਜ਼ਿਲ੍ਹਾ ਜਨਰਲ ਸਕੱਤਰ ਬਲਜੀਤ ਸਿੰਘ ਮਹਿਮੋਵਾਲ, ਵਿੱਤ ਸਕੱਤਰ ਨੰਦ ਰਾਮ ਅਤੇ ਡੀ.ਐਮ.ਐਫ਼. ਆਗੂ ਮਨਜੀਤ ਸਿੰਘ ਦਸੂਹਾ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਐੱਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ਡਾ: ਰਾਜ ਕੁਮਾਰ ਕੋਲ ਮੰਗ ਕੀਤੀ ਕਿ ਉਹ ਮਾਨਸੂਨ ਸੈਸ਼ਨ ਦੌਰਾਨ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਸੰਸਦ 'ਚ ਪੁਰਜ਼ੋਰ ਤਰੀਕੇ ਨਾਲ ਚੁੱਕਣ | ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਸੂਬਿਆਂ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ ਕਰਦੇ ਹੋਏ ਜਿਹੜੇ ਸੂਬੇ ਪੁਰਾਣੀ ਪੈਨਸ਼ਨ ਲਾਗੂ ਕਰਨ ਲਈ ਚਾਰਾਜੋਈ ਕਰ ਰਹੇ ਹਨ, ਉਨ੍ਹਾਂ 'ਤੇ ਵਿੱਤੀ ਅਤੇ ਰਾਜਨੀਤਿਕ ਦਬਾਅ ਬਣਾਇਆ ਜਾ ਰਿਹਾ ਹੈ, ਜੋ ਕਿ ਸਰਾਸਰ ਗਲਤ ਹੈ | ਵਫ਼ਦ ਨੇ ਮੰਗ ਕੀਤੀ ਕਿ ਉਹ ਸੂਬਿਆਂ ਦੇ ਪੈਨਸ਼ਨ ਲਾਗੂ ਕਰਨ ਦੇ ਅਧਿਕਾਰ ਦੇ ਹੱਕ 'ਚ ਪੁਰਜ਼ੋਰ ਆਵਾਜ਼ ਬੁਲੰਦ ਕਰਨ ਅਤੇ ਕੇਂਦਰੀ ਪੈਨਸ਼ਨ ਏਜੰਸੀ (ਪੀ.ਐੱਫ਼.ਆਰ.ਡੀ.ਏ.) ਕੋਲ ਜਮ੍ਹਾਂ ਮੁਲਾਜ਼ਮਾਂ ਦੀ ਰਾਸ਼ੀ ਨੂੰ ਸੂਬਿਆਂ ਨੂੰ ਵਾਪਸ ਕਰਵਾਉਣ ਅਤੇ ਕੇਂਦਰ ਸਰਕਾਰ ਦੁਆਰਾ ਲਿਆਂਦੀ ਨਵੀਂ ਯੂ.ਪੀ.ਐੱਸ. ਸਕੀਮ ਵਿਚ ਮੁਲਾਜ਼ਮ ਦੀ ਜਮ੍ਹਾਂ ਰਾਸ਼ੀ ਨੂੰ ਵਿਆਜ ਸਮੇਤ ਵਾਪਸ ਕਰਨ ਆਦਿ ਮੰਗਾਂ ਦਾ ਹੱਲ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ, ਪਰ ਲਗਪਗ ਤਿੰਨ ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਪੰਜਾਬ ਦੇ ਇੱਕ ਵੀ ਮੁਲਾਜ਼ਮ ਤੇ ਹਕੀਕੀ ਰੂਪ 'ਚ ਪੁਰਾਣੀ ਪੈਨਸ਼ਨ ਲਾਗੂ ਨਹੀਂ ਹੋਈ ਅਤੇ ਨਾ ਹੀ ਕਿਸੇ ਮੁਲਾਜ਼ਮ ਦਾ ਜੀ.ਪੀ.ਐੱਫ਼. ਖਾਤਾ ਖੋਲਿ੍ਹਆ ਗਿਆ ਹੈ, ਜਿਸ ਨਾਲ ਪੰਜਾਬ ਦੇ ਲਗਪਗ ਸਵਾ ਦੋ ਲੱਖ ਐਨ.ਪੀ.ਐਸ. ਮੁਲਾਜ਼ਮਾਂ 'ਚ ਪੰਜਾਬ ਸਰਕਾਰ ਪ੍ਰਤੀ ਸਖ਼ਤ ਰੋਸ ਹੈ | ਇਸ ਮੌਕੇ ਸਾਂਸਦ ਡਾ. ਰਾਜ ਕੁਮਾਰ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਪੰਜਾਬ ਸਰਕਾਰ ਤੋਂ ਪੁਰਾਣੀ ਪੈਨਸ਼ਨ ਲਾਗੂ ਕਰਵਾਉਣ ਲਈ ਜ਼ਰੂਰ ਗੱਲ ਕਰਨਗੇ | ਇਸ ਮੌਕੇ ਡੀ.ਟੀ.ਐਫ਼. ਦੇ ਜੁਆਇੰਟ ਸਕੱਤਰ ਪ੍ਰਵੀਨ ਸ਼ੇਰਪੁਰ, ਰੇਸ਼ਮ ਸਿੰਘ ਧੁੱਗਾ, ਜਸਵਿੰਦਰ ਝਿੰਗੜ, ਮਨਜੀਤ ਸਿੰਘ ਸੈਣੀ, ਕਰਨੈਲ ਸਿੰਘ, ਸੰਦੀਪ ਸਿੰਘ, ਵਰਿੰਦਰ ਸੈਣੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਨਵਰ ਅਰੋੜਾ ਕੰਸਲਟੈਂਟਸ ਵਲੋਂ 'ਸਟੱਡੀ ਵੀਜ਼ਾ ਐਡਮਿਸ਼ਨ ਕੈਂਪ' 21 ਤੋਂ 26 ਤੱਕ ਨਵਾਂਸ਼ਹਿਰ ਤੇ ਗੜ੍ਹਸ਼ੰਕਰ ਵਿਖੇ-ਕਨਵਰ... ਅਗਲੀ ਖ਼ਬਰ ਡੀ.ਏ.ਵੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।