ਮੁਕੇਰੀਆਂ, 20 ਜੁਲਾਈ (ਰਾਮਗੜ੍ਹੀਆ)- ਨਗਰ ਕੌਂਸਲ ਮੁਕੇਰੀਆਂ ਦੇ ਕਾਰਜਕਾਰੀ ਅਧਿਕਾਰੀ ਰਾਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹਿਰ ਵਾਸੀਆਂ ਨੂੰ ਇੱਕ ਸੁਨਹਿਰੀ ਮੌਕਾ ਦਿੱਤਾ ਹੈ ਅਤੇ ਸਾਲ 2013-14 ਤੋਂ 31-7-25 ਤੱਕ ਬਕਾਇਆ ਰਕਮ 'ਤੇ ਵਿਆਜ ਅਤੇ ਜੁਰਮਾਨੇ ਨੂੰ ਮੁਆਫ਼ ਕਰ ਦਿੱਤਾ ਹੈ | ਇਸ ਲਈ ਨਗਰ ਕੌਂਸਲ ਮੁਕੇਰੀਆਂ ਦੀ ਹੱਦ ਅੰਦਰ ਆਉਣ ਵਾਲੇ ਸਾਰੇ ਜਾਇਦਾਦ ਮਾਲਕਾਂ ਨੂੰ ਨਗਰ ਕੌਂਸਲ ਮੁਕੇਰੀਆਂ ਦਫ਼ਤਰ ਵਿਚ ਨਿਰਧਾਰਿਤ ਸਮੇਂ ਦੇ ਅੰਦਰ ਆਪਣਾ ਪ੍ਰਾਪਰਟੀ ਟੈਕਸ ਅਦਾ ਕਰਨ ਅਤੇ ਵਿਆਜ ਅਤੇ ਜੁਰਮਾਨੇ ਤੋਂ ਛੋਟ ਦਾ ਲਾਭ ਲੈਣ ਲਈ ਵਾਰ-ਵਾਰ ਅਪੀਲ ਕੀਤੀ ਗਈ ਹੈ | ਪ੍ਰਾਪਰਟੀ ਟੈਕਸ ਦਾ ਭੁਗਤਾਨ ਨਾ ਕਰਨ ਦੀ ਸੂਰਤ ਵਿਚ ਇਸ ਰਕਮ ਦੀ ਵਸੂਲੀ ਲਈ ਪੰਜਾਬ ਐਕਟ 1911 ਦੀਆਂ ਵੱਖ-ਵੱਖ ਧਾਰਾਵਾਂ ਅਨੁਸਾਰ ਪ੍ਰਾਪਰਟੀ ਟੈਕਸ ਡਿਫਾਲਟਰਾਂ ਦੀਆਂ ਜਾਇਦਾਦਾਂ ਨੂੰ ਸੀਲ ਕਰਨ ਲਈ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |