ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦਾ ਐਮ.ਐਸ.ਸੀ. (ਆਈ.ਟੀ) ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਉਕਤ ਨਤੀਜੇ 'ਚ ਪਿ੍ਆ ਨੇ 84.87 ਫ਼ੀਸਦੀ ਅੰਕ ਪ੍ਰਾਪਤ ਕਰਕੇ ਸੰਸਥਾ 'ਚੋਂ ਪਹਿਲਾ ਸਥਾਨ, ਦਿਪਾਲੀ ਸ਼ਰਮਾ ਨੇ 82.70 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਰੰਜਨਾ ਦੇਵੀ ਨੇ 79.35 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ.ਐਮ. ਭੱਲਾ ਨੇ ਆਪਣੇ ਵਧਾਈ ਸੰਦੇਸ਼ 'ਚ ਕਿਹਾ ਕਿ ਸਖ਼ਤ ਮਿਹਨਤ ਨਾਲ ਹੀ ਜੀਵਨ ਦੇ ਹਰ ਖੇਤਰ 'ਚ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ |