ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)-ਡਾਇਰੈਕਟਰ ਸਿੱਖਿਆ ਵਿਭਾਗ (ਐਲੀਮੈਂਟਰੀ ਸਿੱਖਿਆ) ਪੰਜਾਬ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ-ਸਤੌਰ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਸਾਲ 2025-27 ਦੋ ਸਾਲ ਲਈ ਸਰਬਸੰਮਤੀ ਨਾਲ ਕੀਤੀ ਗਈ | ਇਸ ਸੰਬੰਧੀ ਪਿ੍ੰਸੀਪਲ ਸੁਰਜੀਤ ਸਿੰਘ ਬੱਧਣ ਨੇ ਦੱਸਿਆ ਕਿ ਸਿੱਖਿਆ ਸਮੁਦਾਇ ਦੀ ਮੀਟਿੰਗ ਸਕੂਲ ਮੈਨੇਜਮੈਂਟ ਕਮੇਟੀ ਦੇ ਗਠਨ ਸਬੰਧੀ ਰੱਖੀ ਗਈ, ਜਿਸ 'ਚ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਦੁਆਰਾ ਭਾਗ ਲਿਆ ਗਿਆ, ਜਿਨ੍ਹਾਂ 'ਚ ਆਪਸੀ ਸਹਿਮਤੀ ਨਾਲ ਮਨਜਿੰਦਰ ਸਿੰਘ ਨੂੰ ਸਕੂਲ ਮੈਨੇਜਮੈਂਟ ਕਮੇਟੀ ਦਾ ਚੇਅਰਮੈਨ, ਪਿ੍ੰਸੀਪਲ ਸਰਜੀਤ ਸਿੰਘ ਨੂੰ ਮੈਂਬਰ ਸਕੱਤਰ, ਸੁਰਿੰਦਰ ਕੌਰ, ਕਰਮਜੀਤ ਕੌਰ ਅਤੇ ਸੁਨੀਤਾ ਰਾਣੀ, ਰਾਜਦੀਪ, ਪਰਮਵੀਰ ਸਿੰਘ ਗੁਰਵਿੰਦਰ ਸਿੰਘ, ਰਾਜਵੀਰ ਕੌਰ, ਸੀਮਾ, ਪਵਨ ਕੁਮਾਰ, ਸੁਰਜੀਤ ਕੌਰ, ਹਰਵਿੰਦਰਜੀਤ ਸਿੰਘ, ਪਰਵਿੰਦਰ ਸਿੰਘ, ਰਾਜਵਿੰਦਰ ਕੌਰ, ਪਰਮਿੰਦਰ ਸਿੰਘ ਆਦਿ ਮੈਂਬਰ ਚੁਣੇ ਗਏ | ਪਰਵਿੰਦਰ ਸਿੰਘ ਨੂੰ ਨੁਮਾਇੰਦਾ ਸਥਾਨਕ ਐਮ.ਐਲ.ਏ. ਵਲੋਂ ਨਾਮਜਦ ਕੀਤਾ ਗਿਆ |