15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਰੋਟਰੀ ਕਲੱਬ ਵਲੋਂ ਤਾਜਪੋਸ਼ੀ ਸਮਾਗਮ <br/>

ਅਜੀਤ ਡੈਸਕ 21-07-2025
ਗੜ੍ਹਸ਼ੰਕਰ, 20 ਜੁਲਾਈ (ਧਾਲੀਵਾਲ)- ਰੋਟਰੀ ਕਲੱਬ ਗੜ੍ਹਸ਼ੰਕਰ ਦੇ ਨਵੇਂ ਚੁਣੇ ਗਏ ਪ੍ਰਧਾਨ ਰਾਜੇਸ਼ ਮੋਹਨ ਜੋਸ਼ੀ ਅਤੇ ਸੈਕਟਰੀ ਐਡਵੋਕੇਟ ਸੰਜੀਵ ਕੁਮਾਰ ਡੋਡ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਮੌਕੇ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ | ਹੋਟਲ ਓਇਸਸ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕਲੱਬ ਦੇ ਪ੍ਰਧਾਨ ਇੰਜ. ਸਤਵਿੰਦਰ ਸਿੰਘ ਸੈਂਹਬੀ ਅਤੇ ਸੈਕਟਰੀ ਅਮਨਦੀਪ ਸਿੰਘ ਬੈਂਸ ਵਲੋਂ ਨਵੇਂ ਬਣੇ ਪ੍ਰਧਾਨ ਰਾਜੇਸ਼ ਮੋਹਨ ਜੋਸ਼ੀ ਅਤੇ ਸੈਕਟਰੀ ਐਡਵੋਕੇਟ ਸੰਜੀਵ ਕੁਮਾਰ ਡੋਡ ਨੂੰ ਅਹੁਦੇ ਦੀ ਜ਼ਿੰਮੇਵਾਰੀ ਸੰਭਾਲੀ ਗਈ | ਇਸ ਮੌਕੇ ਕਲੱਬ ਦੇ ਸਮੂਹ ਮੈਂਬਰਾਂ ਦੀ ਹਾਜ਼ਰੀ ਵਿਚ ਕਲੱਬ ਦੇ ਪ੍ਰਧਾਨ ਰਾਜੇਸ਼ ਮੋਹਨ ਜੋਸ਼ੀ ਨੂੰ ਕਾਲਰ ਪਹਿਨਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਕਲੱਬ ਦੇ ਸੀਨੀਅਰ ਮੈਂਬਰਾਂ ਡਾ. ਹਰਵਿੰਦਰ ਸਿੰਘ ਬਾਠ, ਹਰਪ੍ਰੀਤ ਸਿੰਘ ਵਾਲੀਆ, ਰਾਕੇਸ਼ ਓਹਰੀ, ਐਡਵੋਕੇਟ ਜਸਵੀਰ ਸਿੰਘ ਰਾਏ ਤੇ ਹੋਰਾਂ ਨੇ ਵਧਾਈ ਦਿੱਤੀ | ਕਲੱਬ ਦੇ ਪ੍ਰਧਾਨ ਰਾਜੇਸ਼ ਮੋਹਨ ਜੋਸ਼ੀ ਅਤੇ ਸੈਕਟਰੀ ਐਡਵੋਕੇਟ ਸੰਜੀਵ ਕੁਮਾਰ ਡੋਡ ਨੇ ਸਮੂਹ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਕਲੱਬ ਦੇ ਮੈਂਬਰਾਂ ਨੂੰ ਨਾਲ ਲੈ ਕੇ ਸਮਾਜ ਸੇਵੀ ਕਾਰਜਾਂ ਵਿਚ ਹੋਰ ਵੀ ਤੇਜ਼ੀ ਲਿਆਉਣਗੇ | ਸੀਨੀਅਰ ਮੈਂਬਰ ਡਾ. ਹਰਵਿੰਦਰ ਸਿੰਘ ਬਾਠ ਨੇ ਦੱਸਿਆ ਕਿ ਕਲੱਬ ਵਲੋਂ ਭਵਿੱਖ ਵਿਚ ਖ਼ੂਨਦਾਨ ਕੈਂਪ ਲਗਾਉਣ, ਅ ੱਖਾਂ ਦਾ ਮੁਫ਼ਤ ਕੈਂਪ ਲਗਾਉਣ ਅਤੇ ਚਿੱਟੇ ਮੋਤੀਏ ਦੇ ਮੁਫ਼ਤ ਆਪ੍ਰੇਸ਼ਨ ਕਰਵਾਉਣ, ਰੁੱਖ ਲਗਾਉਣ, ਕਿਲ੍ਹਾ ਆਨੰਦਗੜ੍ਹ ਵਾਲੇ ਸੰਤਾਂ ਵਲੋਂ ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਨਿਰਮਾਣ ਕੀਤੀ ਜਾ ਰਹੀ ਸੜਕ 'ਤੇ ਰੁੱਖ ਅਤੇ ਜਾਨਵਰਾਂ ਤੋਂ ਬਚਾਅ ਲਈ ਕੰਢਿਆਲੀ ਤਾਰ ਲਗਾਉਣ ਦਾ ਟੀਚਾ ਹੈ | ਸਮਾਗਮ ਦੌਰਾਨ ਡਾ. ਹਰਵਿੰਦਰ ਸਿੰਘ ਬਾਠ, ਹਰਪ੍ਰੀਤ ਸਿੰਘ ਵਾਲੀਆ, ਐਡਵੋਕੇਟ ਜਸਵੀਰ ਸਿੰਘ ਰਾਏ, ਇੰਜ. ਸਤਵਿੰਦਰ ਸਿੰਘ ਸੈਂਹਬੀ, ਅਮਨਦੀਪ ਬੈਂਸ, ਰਣਜੀਤ ਸਿੰਘ ਖੱਖ, ਕੈਸ਼ੀਅਰ ਮੁਕੇਸ਼ ਕਪੂਰ, ਰਾਕੇਸ਼ ਓਹਰੀ, ਰਾਜ ਕੁਮਾਰ ਰਾਣਾ, ਡਾ. ਅਸ਼ੋਕ ਕੁਮਾਰ, ਡਾ. ਦਲਜੀਤ ਸਿੰਘ ਲੌਂਗੀਆ, ਮਨਜੀਤ ਸਿੰਘ ਭੁੱਲਰ, ਅਸ਼ੋਕ ਸੋਬਤੀ, ਕਮਲ ਨੈਨ ਬੱਬਰ ਆਦਿ ਕਲੱਬ ਮੈਂਬਰਾਂ ਤੋਂ ਇਲਾਵਾ ਸਰਵਿੰਦਰ ਸਿੰਘ ਸੰਘਾ ਤੇ ਸੁੁਭਾਸ਼ ਖੰਨਾ ਹਾਜ਼ਰ ਸਨ |

ਪਿਛਲੀ ਖ਼ਬਰ ਲਾਲੀ ਬਾਜਵਾ ਸਾਥੀਆਂ ਸਮੇਤ ਗੁਰਦੁਆਰਾ ਸੰਤਗੜ੍ਹ ਹਰਖੋਵਾਲ ਵਿਖੇ ਹੋਏ ਨਤਮਸਤਕ <br/> ਅਗਲੀ ਖ਼ਬਰ ਬਾਗਪੁਰ-ਸਤੌਰ ਸਕੂਲ 'ਚ ਨਵੀਂ ਸਕੂਲ ਮੈਨੇਜਮੈਂਟ ਕਮੇਟੀ ਦੀ ਸਰਬਸੰਮਤੀ ਨਾਲ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।