17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪੁਲਿਸ ਚੌਕੀ ਭੰਗਾਲਾ ਵਿਖੇ ਡੇਂਗੂ ਜਾਗਰੂਕ ਕੈਂਪ ਲਗਾਇਆ <br/>

ਅਜੀਤ ਡੈਸਕ 21-07-2025
ਭੰਗਾਲਾ, 20 ਜੁਲਾਈ (ਬਲਵਿੰਦਰਜੀਤ ਸਿੰਘ ਸੈਣੀ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਵਨ ਕੁਮਾਰ, ਡਾ. ਜਗਦੀਪ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਅਤੇ ਐਸ. ਐਮ. ਓ. ਬੁੱਢਾਬਾੜ ਡਾ. ਰਮਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਚੌਂਕੀ ਭੰਗਾਲਾ ਵਿਖੇ ਡੇਂਗੂ ਜਾਗਰੂਕ ਕੈਂਪ ਲਗਾਇਆ ਅਤੇ ਡੇਂਗੂ ਦੇ ਲਾਰਵੇ ਦਾ ਨਿਰੀਖਣ ਕੀਤਾ ਗਿਆ | ਜਾਣਕਾਰੀ ਦਿੰਦਿਆ ਰਾਜਦੀਪ ਸਿੰਘ ਨੌਸ਼ਹਿਰਾ, ਲਵਪ੍ਰੀਤ ਕੌਰ ਸੈਣੀ ਅਤੇ ਰਾਜ਼ ਰਾਣੀ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਚਲਾਈ ਗਈ ਮੁਹਿੰਮ ਤਹਿਤ ਪੰਜਾਬ ਦੇ ਸਾਰੇ ਪੁਲਿਸ ਥਾਣਿਆਂ ਅਤੇ ਚੌਕੀਆਂ ਵਿਚ ਪੁਲਿਸ ਮੁਲਾਜ਼ਮਾਂ ਨੂੰ 'ਹਰ ਸ਼ੁੱਕਰਵਾਰ ਡੇਂਗੂ ਤੇ ਵਾਰ' ਤਹਿਤ ਡੇਂਗੂ ਦਾ ਮੱਛਰ ਕੂਲਰਾਂ, ਗਮਲਿਆਂ, ਫਰਿੱਜਾਂ ਦੇ ਪਿਛਲੇ ਪਾਸੇ ਦੀਆਂ ਟਰੇਆਂ, ਖੁੱਲ੍ਹੀਆਂ ਪਾਣੀ ਦੀਆਂ ਟੈਂਕੀਆਂ, ਬਿਨ੍ਹਾਂ ਢੱਕੇ ਜਮਾਂ ਕਰਕੇ ਰੱਖਿਆ ਹੋਇਆ ਪਾਣੀ, ਜਾਨਵਰਾਂ, ਪੰਛੀਆਂ ਨੂੰ ਪਾਣੀ ਪਿਲਾਉਣ ਵਾਲੇ ਬਰਤਨਾਂ ਆਦਿ ਵਿਚ ਇਕ ਹਫ਼ਤੇ ਦੇ ਵਿਚ ਪੈਦਾ ਹੋ ਸਕਦਾ ਹੈ | 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਤਹਿਤ ਇਨ੍ਹਾਂ ਵਸਤਾਂ ਦੀ ਸਫ਼ਾਈ ਰੱਖ ਕੇ ਹਰ ਸ਼ੁੱਕਰਵਾਰ ਡਰਾਈ ਡੇ ਮਨਾਉਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਘਰਾਂ ਦੇ ਆਸ-ਪਾਸ ਸਫ਼ਾਈ ਰੱਖਣੀ ਚਾਹੀਦੀ ਹੈ ਅਤੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ | ਇਸ ਮੌਕੇ ਪੁਲਿਸ ਚੌਂਕੀ ਭੰਗਾਲਾ ਪਿ੍ੰਸਪਾਲ ਸਿੰਘ ਵਿਪਿਨ ਕੁਮਾਰ, ਏ.ਐਸ.ਆਈ. ਲੋਕ ਰਾਮ, ਮੁਣਸ਼ੀ ਪੁਨੀਤ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਰਘੂਨਾਥ ਰਾਣਾ ਨੇ ਭਾਜਪਾ 'ਚ ਆਉਣ ਵਾਲੀਆਂ ਸ਼ਖ਼ਸੀਅਤਾਂ ਦਾ ਕੀਤਾ ਸਨਮਾਨ <br/> ਅਗਲੀ ਖ਼ਬਰ ਸਵ. ਗੁਰਮੀਤ ਕੌਰ ਜਲਾਲਪੁਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।