17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਗੇਟ ਰੈਲੀ <br/>

ਅਜੀਤ ਡੈਸਕ 21-07-2025

ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)-ਸਰਕਾਰੀ ਆਈ. ਟੀ. ਆਈਜ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਰਕਾਰੀ ਆਈ.ਟੀ.ਆਈ. ਹੁਸ਼ਿਆਰਪੁਰ ਤੇ ਹਰਿਆਣਾ ਵਿਖੇ ਠੇਕਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਆਗੂ ਆਸ਼ੂਤੋਸ਼ ਕੁਮਾਰ ਨੇ ਦੱਸਿਆ ਕਿ ਉਹ 15-16 ਸਾਲਾਂ ਤੋਂ ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈਜ 'ਚ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਗਰੁੱਪ ਬੀ ਬਤੌਰ ਕਰਾਫ਼ਟ ਇੰਸਟਰਕਟਰ ਵਜੋਂ ਕੰਮ ਕਰ ਰਹੇ ਹਨ, ਜਦਕਿ ਪੰਜਾਬ ਸਰਕਾਰ ਗਰੁੱਪ ਸੀ ਅਤੇ ਡੀ ਨੂੰ ਸਾਡੇ ਨਾਲੋਂ ਵੱਧ ਤਨਖ਼ਾਹਾਂ ਦੇ ਰਹੀ ਹੈ, ਜੋ ਕਿ ਕਿਤੇ ਵੀ ਤਰਕਸੰਗਤ ਨਹੀਂ ਹੈ, ਇਸ ਤੋਂ ਇਲਾਵਾ ਸਾਨੂੰ ਕਿਸੇ ਵੀ ਕਿਸਮ ਦੀ ਛੁੱਟੀ ਨਹੀਂ ਦਿੱਤੀ ਜਾਂਦੀ, ਨਾ ਹੀ ਕੋਈ ਬਦਲੀ ਕਰਵਾਉਣ ਦਾ ਅਧਿਕਾਰ ਹੈ, ਨਾ ਹੀ ਕੋਈ ਸਰਵਿਸ-ਬੁੱਕ ਲਗਾਈ ਗਈ ਹੈ ਅਤੇ ਨਾ ਹੀ ਕੋਈ ਸਾਲਾਨਾ ਇੰਕਰੀਮੈਂਟ ਹੈ, ਇੱਥੋਂ ਤੱਕ ਲੇਡੀਜ਼ ਲਈ ਜਣੇਪਾ ਛੁੱਟੀ ਤੱਕ ਦਾ ਅਧਿਕਾਰ ਨਹੀਂ ਹੈ ਜੋ ਕਿ ਇਹ ਪੰਜਾਬ ਸਰਕਾਰ ਲਈ ਬਹੁਤ ਹੀ ਸ਼ਰਮਨਾਕ ਗੱਲ ਹੈ | ਅਸੀਂ ਗੱਲਬਾਤ ਰਾਹੀਂ ਪਿਛਲੇ ਤਿੰਨ ਸਾਲਾਂ ਤੋਂ 40-50 ਵਾਰ ਮੁੱਖ ਮੰਤਰੀ ਦਫ਼ਤਰ ਸਮੇਤ ਤਕਨੀਕੀ ਸਿੱਖਿਆ ਮੰਤਰੀ ਕੋਲ ਪਹੁੰਚ ਕਰ ਚੁੱਕੇ ਹਾਂ, ਪ੍ਰੰਤੂ ਅਜੇ ਤੱਕ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਸੰਸਥਾ ਸਮੂਹ ਗੈੱਸਟ ਫੈਕਲਟੀ ਮੁਲਾਜ਼ਮ ਕਰਨੈਲ ਸਿੰਘ, ਰੋਹਿਤ ਕੁੰਡਲ, ਗੁਰਪ੍ਰੀਤ ਲਾਲ, ਮਨਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਰੋਜ਼ਾ ਸਮਾਗਮ <br/> ਅਗਲੀ ਖ਼ਬਰ ਡੀ.ਏ.ਵੀ. ਕਾਲਜ ਮੁੜ ਵੱਖ-ਵੱਖ ਕੋਰਸਾਂ 'ਚ ਦੇਸ਼ ਦੇ ਵਧੀਆ ਕਾਲਜਾਂ ਦੀ ਸੂਚੀ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।