17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਰੋਜ਼ਾ ਸਮਾਗਮ <br/>

ਅਜੀਤ ਡੈਸਕ 21-07-2025

ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਕਮੇਟੀ ਦੀਆਂ ਹਦਾਇਤਾਂ 'ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਰੋਜ਼ਾ ਸਮਾਗਮ ਕਰਵਾਏ ਗਏ | ਇਸ ਮੌਕੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਪ੍ਰਵਾਹ ਚਲਾਇਆ ਗਿਆ | ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਬੰਧੀ ਧਾਰਮਿਕ ਅਧਿਆਪਕਾ ਮਨਪ੍ਰੀਤ ਕੌਰ, ਗੁਰਜੀਤ ਕੌਰ, ਪਰਮਿੰਦਰ ਕੌਰ, ਬਲਜਿੰਦਰ ਸਿੰਘ ਤੇ ਹਰਦੀਪ ਸਿੰਘ ਵਲੋਂ ਦੱਸਿਆ ਗਿਆ | ਸਮਾਗਮਾਂ ਦੀ ਸਮਾਪਤੀ ਮੌਕੇ ਸ੍ਰੀ ਜਪੁਜੀ ਸਾਹਿਬ ਜੀ ਦਾ ਜਾਪ ਕੀਤਾ ਗਿਆ, ਉਪਰੰਤ ਸੰਗੀਤ ਅਧਿਆਪਕਾ ਦਲਜੀਤ ਕੌਰ ਤੇ ਵਿਦਿਆਰਥੀਆਂ ਨੇ ਕਥਾ, ਕੀਰਤਨ ਤੇ ਵਾਰਾਂ ਸੰਗਤਾਂ ਨੂੰ ਸਰਵਣ ਕਰਵਾਈਆਂ | ਇਸ ਮੌਕੇ ਪਿ੍ੰ: ਪਰਮਜੀਤ ਕੌਰ, ਬਲਵੀਰ ਕੌਰ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਵਲੋਂ ਦਰਸਾਏ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਲੰਗਰ ਕਮੇਟੀਆਂ ਸਫ਼ਾਈ ਪ੍ਰਬੰਧ ਯਕੀਨੀ ਬਣਾਉਣ-ਆਸ਼ਿਕਾ ਜੈਨ <br/> ਅਗਲੀ ਖ਼ਬਰ ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਗੇਟ ਰੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।