17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਤਲਵਾੜਾ ਸੈਕਟਰ-1 ਸਕੂਲ ਦਾ ਆਰੀਅਨ ਠਾਕੁਰ ਅਫ਼ਸਰ ਰੈਂਕ 'ਚ ਚੁਣਿਆ <br/>

ਅਜੀਤ ਡੈਸਕ 21-07-2025

ਤਲਵਾੜਾ, ਰਾਮਗੜ੍ਹ ਸੀਕਰੀ, 20 ਜੁਲਾਈ (ਓਸ਼ੋ, ਕਟੋਚ)- ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਦੇ ਹੋਣਹਾਰ ਵਿਦਿਆਰਥੀ ਆਰੀਅਨ ਠਾਕੁਰ ਪੁੱਤਰ ਸ੍ਰੀ ਅਨਿਲ ਕੁਮਾਰ ਨੇ ਮਰਚੈਂਟ ਨੇਵੀ 'ਚ ਅਫਸਰ ਰੈਂਕ ਦੀ ਪ੍ਰੀਖਿਆ ਪਾਸ ਕਰਕੇ ਆਪਣੀ ਯੋਗਤਾ ਦਾ ਬਖ਼ੂਬੀ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਜਪਿੰਦਰ ਕੁਮਾਰ ਨੇ ਦੱਸਿਆ ਕਿ ਇਸ ਵਿਦਿਆਰਥੀ ਨੇ ਉਕਤ ਪ੍ਰੀਖਿਆ ਪੂਰੇ ਦੇਸ਼ ਭਰ ਦੇ 80 ਵਿਦਿਆਰਥੀਆਂ ਨੂੰ ਪਿੱਛੇ ਛੱਡ ਕੇ ਪਾਸ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਸ ਵਿਦਿਆਰਥੀ ਨੇ ਇਸੇ ਸਾਲ 12ਵੀਂ ਦੀ ਬੋਰਡ ਪ੍ਰੀਖਿਆ ਵੀ 95.6 ਫ਼ੀਸਦੀ ਅੰਕਾਂ ਨਾਲ ਪਾਸ ਕਰਕੇ ਆਪਣੀ ਮਿਹਨਤ ਅਤੇ ਯੋਗਤਾ ਦਾ ਪ੍ਰਗਟਾਵਾ ਕੀਤਾ ਸੀ | ਵਿਦਿਆਰਥੀ ਦੀ ਇਸ ਉਪਲਬਧੀ ਤੇ ਪਿ੍ੰਸੀਪਲ ਜਪਿੰਦਰ ਕੁਮਾਰ ਦੀ ਅਗਵਾਈ ਵਿਚ ਸਮੂਹ ਸਟਾਫ਼ ਵਲੋਂ ਵਿਦਿਆਰਥੀ ਆਰੀਅਨ ਠਾਕੁਰ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ |

ਪਿਛਲੀ ਖ਼ਬਰ ਇਨਸਾਫ ਲਈ ਭਟਕਣ ਵਾਲੀਆਂ ਮਹਿਲਾਵਾ ਦਾ ਸੀ. ਆਰ. ਪੀ. ਏ. ਦੇਵੇਗੀ ਹਰ ਪੱਖੋਂ ਸਾਥ-ਬੀਬੀ ਚਰਨਜੀਤ ਕੌਰ ਵੇਰਕਾ <br/> ਅਗਲੀ ਖ਼ਬਰ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਲੰਗਰ ਕਮੇਟੀਆਂ ਸਫ਼ਾਈ ਪ੍ਰਬੰਧ ਯਕੀਨੀ ਬਣਾਉਣ-ਆਸ਼ਿਕਾ ਜੈਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।