ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਵੈੱਲਫੇਅਰ ਸੁਸਾਇਟੀ ਵਲੋਂ ਲੋੜਵੰਦ ਪਰਿਵਾਰ ਲਈ ਪਿੰਡ ਅੱਜੋਵਾਲ ਦੇ ਮੁਹੱਲਾ ਪ੍ਰੀਤ ਨਗਰ ਵਿਖੇ ਬਣਵਾਏ ਘਰ ਦਾ ਉਦਘਾਟਨ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਨੇ ਕੀਤਾ | ਇਸ ਮੌਕੇ ਉਨ੍ਹਾਂ ਸੁਸਾਇਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਸੁਸਾਇਟੀ ਦੀ ਪ੍ਰਧਾਨ ਸੁਰਿੰਦਰਪਾਲ ਕੌਰ ਸੈਣੀ ਨੇ ਕਿਹਾ ਕਿ ਸੁਸਾਇਟੀ ਵਲੋਂ ਕੀਤੇ ਜਾ ਰਹੇ ਨੇਕ ਕਾਰਜ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਨਿਰੰਤਰ ਜਾਰੀ ਰਹਿਣਗੇ | ਇਸ ਮੌਕੇ ਨਿਰਮਲ ਸਿੰਘ ਸੈਣੀ, ਕਮਲਜੀਤ ਸਿੰਘ ਸੈਣੀ, ਹਰਿੰਦਰ ਸੈਣੀ, ਹਰਮਿੰਦਰਜੀਤ ਸਿੰਘ ਸੈਣੀ, ਸਤਿੰਦਰ ਸਿੰਘ, ਗੁਰਦੀਪ ਸਿੰਘ, ਗੋਰਖ ਨਾਥ, ਗੁਰਪਾਲ ਸਿੰਘ ਨੰਬਰਦਾਰ, ਹਰਮਿੰਦਰ ਸਿੰਘ, ਜਰਨੈਲ ਸਿੰਘ, ਰਾਜੂ ਸਿੰਘ, ਜੀਤ ਸਿੰਘ, ਸ਼ਾਂਤੀ, ਸੁਨੀਤਾ, ਆਸ਼ਾ ਕੁਮਾਰੀ, ਚੰਚਲ ਰਾਣੀ ਆਦਿ ਹਾਜ਼ਰ ਸਨ |