ਮਾਹਿਲਪੁਰ, 20 ਜੁਲਾਈ (ਰਜਿੰਦਰ ਸਿੰਘ)- ਪੀ.ਏ.ਯੂ.-ਕਿ੍ਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਨਜ਼ਦੀਕ ਮਾਹਿਲਪੁਰ, ਹੁਸ਼ਿਆਰਪੁਰ ਵਲੋਂ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਿਖਲਾਈ ਕੋਰਸ ਆਯੋਜਿਤ ਕੀਤੇ ਜਾਂਦੇ ਹਨ | ਇਸੇ ਲੜੀ ਅਧੀਨ ਮੁਰਗੀ ਪਾਲਣ ਬਾਰੇ ਕਿੱਤਾਮੁਖੀ ਸਿਖਲਾਈ ਕੋਰਸ ਦਾ ਆਯੋਜਨ 21 ਤੋਂ 28 ਜੁਲਾਈ ਤੱਕ ਕੀਤਾ ਜਾ ਰਿਹਾ ਹੈ | ਇਸ ਬਾਰੇ ਡਾ: ਮਨਿੰਦਰ ਸਿੰਘ ਬੌਸ, ਸਹਿਯੋਗੀ ਨਿਰਦੇਸ਼ਕ ਸਿਖਲਾਈ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ 'ਚ ਮੁਰਗ਼ੀਆਂ ਦੀਆਂ ਨਸਲਾਂ, ਮੌਸਮੀ ਸਾਂਭ-ਸੰਭਾਲ, ਖ਼ੁਰਾਕ ਤਿਆਰ ਕਰਨ,ਬਿਮਾਰੀਆਂ ਅਤੇ ਟੀਕਾਕਰਨ ਬਾਰੇ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਕੋਰਸ ਪੂਰਾ ਹੋਣ ਉਪਰੰਤ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਚਾਹਵਾਨ ਸਿੱਖਿਆਰਥੀ 21 ਜੁਲਾਈ ਨੂੰ ਆਧਾਰ ਕਾਰਡ ਦੀ ਕਾਪੀ ਪਾਸਪੋਰਟ ਸਾਈਜ਼ ਫ਼ੋਟੋ ਨਾਲ ਲੈ ਕੇ ਕੇਂਦਰ ਵਿਖੇ ਸਵੇਰੇ 10 ਵਜੇ ਪਹੁੰਚਣ |