17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਹਜ਼ਰਤ ਬਾਬਾ ਸ਼ਾਮੀ ਸ਼ਾਹ ਸ਼ਾਮਚੁਰਾਸੀ ਦੀ ਪ੍ਰਬੰਧਕ ਕਮੇਟੀ ਦਾ ਗਠਨ <br/>

ਅਜੀਤ ਡੈਸਕ 21-07-2025
ਸ਼ਾਮਚੁਰਾਸੀ, 20 ਜੁਲਾਈ (ਗੁਰਮੀਤ ਸਿੰਘ ਖ਼ਾਨਪੁਰੀ)-ਇਤਿਹਾਸਕ ਦਰਬਾਰ ਹਜ਼ਰਤ ਬਾਬਾ ਸ਼ਾਮੀ ਸ਼ਾਹ ਸ਼ਾਮਚੁਰਾਸੀ ਦੀ ਪ੍ਰਬੰਧਕ ਕਮੇਟੀ ਦਾ ਮੁੜ ਗਠਨ ਕਰਕੇ ਨਵੇਂ ਜਨਰਲ ਸਕੱਤਰ ਦੀ ਨਿਯੁਕਤੀ ਕਰ ਦਿੱਤੀ ਗਈ ਹੈ ਅਤੇ ਪ੍ਰਬੰਧਕ ਕਮੇਟੀ 'ਚ ਹੋਰ ਵਰਗਾਂ ਨੂੰ ਵੀ ਨੁਮਾਇੰਦਗੀ ਦਿੱਤੀ ਗਈ ਹੈ | ਇਸ ਸੰਬੰਧੀ ਮੈਂਬਰਾਂ ਦੀ ਹੋਈ ਮੀਟਿੰਗ ਦੀ ਕਾਰਵਾਈ ਦੀ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਪ੍ਰਧਾਨ ਬਾਬਾ ਪਿ੍ਥੀ ਸਿੰਘ ਬਾਲੀ ਨੇ ਦੱਸਿਆ ਕਿ ਸੇਵਾਦਾਰ ਰਜਨੀਸ਼ ਕੁਮਾਰ ਝਾਵਰ ਨੂੰ ਦਰਬਾਰ ਕਮੇਟੀ ਦਾ ਨਵਾਂ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਹ ਅਹੁਦਾ ਪਿਛਲੇ ਜਨਰਲ ਸਕੱਤਰ ਤਰਲੋਚਨ ਸਿੰਘ ਲੋਚੀ ਦੇ ਸਦੀਵੀ ਵਿਛੋੜੇ ਕਾਰਨ ਖਾਲੀ ਹੋ ਗਿਆ ਸੀ | ਇਸ ਤੋਂ ਇਲਾਵਾ ਵਿੱਕੀ ਵਿਰਦੀ ਨੂੰ ਮੈਂਬਰ ਅਤੇ ਨੀਨਾ ਮਹੰਤ ਨੂੰ ਮਹੰਤ ਸਮੁਦਾਇ ਵਜੋਂ ਕਮੇਟੀ ਵਿਚ ਪ੍ਰਤੀਨਿਧਤਾ ਦਿੱਤੀ ਗਈ ਹੈ | ਇਸ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ | ਇਸ ਮੌਕੇ ਨਗਰ ਕੌਂਸਲ ਸ਼ਾਮਚੁਰਾਸੀ ਦੇ ਪ੍ਰਧਾਨ ਡਾ. ਨਿਰਮਲ ਕੁਮਾਰ, ਬਾਬਾ ਸਾਬੀ, ਕਮਲਜੀਤ ਸਿੰਘ, ਦਰਬਾਰ ਕਮੇਟੀ ਦੇ ਵਾਈਸ ਪ੍ਰਧਾਨ ਮੰਗਤ ਰਾਏ ਗੁਪਤਾ, ਸੋਨੰੂ ਵਿਰਦੀ, ਅਜੇ ਕੁਮਾਰ, ਬਾਬਾ ਬੋਹੜ ਕਮਲ ਖੋਸਲਾ, ਅਵਤਾਰ ਸਿੰਘ ਕੰਗ ਤੇ ਮੁੱਖ ਸਲਾਹਕਾਰ ਮਨੋਹਰ ਲਾਲ ਤੇ ਹੋਰ ਹਾਜ਼ਰ ਸਨ | ਇਸ ਮੌਕੇ ਨਵ ਨਿਯੁਕਤ ਜਨਰਲ ਸਕੱਤਰ ਰਜਨੀਸ਼ ਕੁਮਾਰ ਝਾਵਰ ਨੇ ਕਿਹਾ ਕਿ ਉਹ ਦਰਬਾਰ ਕਮੇਟੀ ਦੇ ਸਮੂਹ ਅਹੁਦੇਦਾਰਾਂ, ਮੈਂਬਰਾਂ ਤੇ ਸੰਗਤ ਨੂੰ ਨਾਲ ਲੈ ਕੇ ਚੱਲਣਗੇ | ਇਸ ਤੋਂ ਬਾਅਦ ਦਰਬਾਰ ਕਮੇਟੀ ਦੇ ਪ੍ਰਧਾਨ ਬਾਬਾ ਪਿ੍ਥੀ ਸਿੰਘ ਬਾਲੀ ਨੇ ਨਵ-ਨਿਯੁਕਤ ਜਨਰਲ ਸਕੱਤਰ ਰਜਨੀਸ਼ ਕੁਮਾਰ ਅਤੇ ਹੋਰ ਨਿਯੁਕਤ ਕੀਤੇ ਮੈਂਬਰਾਂ ਨੂੰ ਦਰਬਾਰ ਵਲੋਂ ਸਨਮਾਨਿਤ ਵੀ ਕੀਤਾ |

ਪਿਛਲੀ ਖ਼ਬਰ ਸੁਸਾਇਟੀ ਮੈਂਬਰਾਂ ਦੇ ਸਹਿਯੋਗ ਨਾਲ ਫੋਰਸ ਟ੍ਰੈਵਲਰ ਦੀ ਐਂਬੂਲੈਂਸ ਲਈ <br/> ਅਗਲੀ ਖ਼ਬਰ ਹਾਜੀਪੁਰ ਵਿਖੇ ਕਾਂਗਰਸ ਪਾਰਟੀ ਦੇ ਮੰਡਲ ਪ੍ਰਧਾਨ, 31 ਮੈਂਬਰੀ ਕਮੇਟੀ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।