ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿੰਡ ਬਾਹੋਵਾਲ 'ਚ ਜਰਨੈਲ ਮੂਲਾ ਸਿੰਘ ਸਪੋਰਟਸ ਕਲੱਬ ਅਤੇ ਗ੍ਰਾਮ ਪੰਚਾਇਤ ਵਲੋਂ ਪਿੰਡ ਦੇ ਗਰਾਊਾਡ ਦੀਆਂ ਸੁਵਿਧਾਵਾਂ ਨੂੰ ਹੋਰ ਵਧੀਆ ਬਣਾਉਣ ਵਾਸਤੇ ਨਵੇਂ ਟਿਊਬਵੈੱਲ ਦੀ ਲਗਾਤਾਰ ਲੋੜ ਮਹਿਸੂਸ ਕੀਤੀ ਜਾ ਰਹੀ ਸੀ | ਇਸ ਲੋੜ ਨੂੰ ਪੂਰਾ ਕਰਨ ਵਾਸਤੇ ਜਰਨੈਲ ਮੂਲਾ ਸਿੰਘ ਦੇ ਪੁੱਤਰ ਇੰਦਰਜੀਤ ਸਿੰਘ ਬੈਂਸ ਦੀ ਯਾਦ ਨੂੰ ਸਮਰਪਿਤ ਕਰਦਿਆਂ ਉਨ੍ਹਾਂ ਦੀ ਧੀ ਬੀਬੀ ਗੁਰਮੀਤ ਕੌਰ ਸਾਰਾ, ਪੁੱਤਰ ਅਨੰਦਪਾਲ ਸਿੰਘ ਸਾਰਾ ਅਤੇ ਸਮੂਹ ਪਰਿਵਾਰ ਵਲੋਂ 3,50,000 ਰੁਪਏ ਦੀ ਰਾਸ਼ੀ ਦਾਨ ਕੀਤੀ ਗਈ | ਜ਼ਿਕਰਯੋਗ ਹੈ ਕਿ ਇਹ ਟਿਊਬਵੈੱਲ ਖੇਡ ਗਰਾਊਾਡ ਵਿਚ ਪਾਣੀ ਦੀ ਲਗਾਤਾਰ ਉਪਲਬਧਤਾ ਯਕੀਨੀ ਬਣਾਏਗਾ, ਜਿਸ ਨਾਲ ਪਿੰਡ ਦੇ ਨੌਜਵਾਨ ਖਿਡਾਰੀਆਂ ਨੂੰ ਵਧੀਆ ਮਾਹੌਲ ਮਿਲੇਗਾ | ਇਸ ਮੌਕੇ ਗ੍ਰਾਮ ਪੰਚਾਇਤ ਬਾਹੋਵਾਲ ਦੇ ਸਰਪੰਚ ਠੇਕੇਦਾਰ ਹਰਦੀਪ ਸਿੰਘ ਨੇ ਜਰਨੈਲ ਮੂਲਾ ਸਿੰਘ ਸਪੋਰਟਸ ਕਲੱਬ ਦੇ ਮੈਂਬਰਾਂ ਸਮੇਤ ਪਰਿਵਾਰ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਹ ਸੇਵਾ ਸਿਰਫ਼ ਇਕ ਯਾਦਗਾਰ ਨਹੀਂ, ਸਗੋਂ ਪਿੰਡ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਮਿਸਾਲ ਹੈ | ਇਸ ਮੌਕੇ ਬੀਬੀ ਸੁਰਿੰਦਰ ਕੌਰ, ਅਨਮੋਲ ਸਿੰਘ ਬੈਂਸ, ਤਰਨਜੀਤ ਸਿੰਘ, ਜਸਪ੍ਰੀਤ ਸਿੰਘ ਅਤੇ ਨਵਦੀਪ ਸਿੰਘ ਵੀ ਮੌਜੂਦ ਰਹੇ |