ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)-ਡੀ. ਏ. ਵੀ ਕਾਲਜੀਏਟ ਸਕੂਲ ਹੁਸ਼ਿਆਰਪੁਰ 'ਚ ਗੁਰੂ ਪੁੰਨਿਆਂ ਸਬੰਧੀ ਸਮਾਗਮ ਕਰਵਾਇਆ ਜਿਸ 'ਚ ਡਾ.ਰੂਪਾਕਸ਼ੀ ਬੱਗਾ ਇੰਚਾਰਜ ਡੀ.ਏ.ਵੀ. ਕਾਲਜੀਏਟ ਸਕੂਲ ਦੀ ਅਗਵਾਈ ਤੇ ਫਾਈਨ ਆਰਟ ਵਿਭਾਗ ਦੇ ਅਧਿਆਪਕ ਰਜਨੀ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੇ ਪੋਸਟਰ ਬਣਾ ਕੇ ਆਪਣੇ ਗੁਰੂਆਂ ਨੂੰ ਯਾਦ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਵਿਨੈ ਕੁਮਾਰ ਨੇ ਵਿਦਿਆਰਥੀਆਂ ਦੇ ਬਣਾਏ ਹੋਏ ਪੋਸਟਰ ਦੇਖਦੇ ਹੋਏ ਉਨ੍ਹਾਂ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਮਾਤਾ-ਪਿਤਾ ਜੋ ਪਹਿਲੇ ਗੁਰੂ ਹਨ ਦਾ ਸਤਿਕਾਰ ਕਰਨ ਤੇ ਪੜ੍ਹਾ ਰਹੇ ਅਧਿਆਪਕ ਰੂਪੀ ਗੁਰੂਆਂ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਤੇ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ | ਸਕੂਲ ਦੇ ਡੀਨ (ਪ੍ਰੀਖਿਆ) ਨਵੀਨ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਨੂੰ ਆਪਣੇ ਇਤਿਹਾਸ ਤੇ ਆਪਣੀ ਸੰਸਕਿ੍ਤੀ ਦੇ ਨੇੜੇ ਲੈ ਕੇ ਆਉਂਦੇ ਹਨ | ਡੀ.ਏ.ਵੀ ਕਾਲਜੀਏਟ ਸਕੂਲ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ, ਸਕੱਤਰ ਆਰ.ਐਮ. ਭੱਲਾ ਨੇ ਵਿਦਿਆਰਥੀਆਂ ਤੇ ਸਕੂਲ ਦੇ ਅਧਿਆਪਕਾਂ ਨੂੰ ਅਜਿਹੇ ਮੁਕਾਬਲੇ ਕਰਵਾਉਂਦੇ ਰਹਿਣ ਲਈ ਉਤਸ਼ਾਹਿਤ ਕੀਤਾ |