ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਸਟੇਟ ਮਨਿਸਟੀਰੀਅਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਵਿਖੇ ਵਰਿਆਮ ਸਿੰਘ ਮਿਨਹਾਸ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਰਾਮ ਮੂਰਤੀ ਭਾਰਦਵਾਜ ਚੇਅਰਮੈਨ, ਅਵਤਾਰ ਸਿੰਘ ਸਰਪ੍ਰਸਤ ਨੇ ਸ਼ਿਰਕਤ ਕੀਤੀ | ਇਸ ਮੌਕੇ ਪੈਨਸ਼ਨਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਕ੍ਰਿਸ਼ਨ ਪਾਲ, ਮੋਤੀ ਲਾਲ, ਮੀਤ ਪ੍ਰਧਾਨ ਸੰਤੋਖ ਸਿੰਘ ਥਿਆੜਾ ਅਤੇ ਦਵਿੰਦਰ ਸਿੰਘ ਸੀਹਰਾ ਨੇ ਪੈਨਸ਼ਨਰਾਂ ਪ੍ਰਤੀ ਸਰਕਾਰ ਦੇ ਵਤੀਰੇ ਦੀ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ 13 ਫ਼ੀਸਦੀ ਮਹਿੰਗਾਈ ਭੱਤਾ ਤੁਰੰਤ ਜਾਰੀ ਕੀਤਾ ਜਾਵੇ, 31-12-2015 ਤੋਂ ਪਹਿਲਾਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਦੀ ਤਨਖ਼ਾਹ 2.59 ਗੁਣਾਂਕ ਨਾਲ ਫਿਕਸ ਕਰਕੇ ਬਣਦਾ ਏਰੀਅਰ ਦਿੱਤਾ ਜਾਵੇ, 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਭਾਗ-2 ਲਾਗੂ ਕੀਤਾ ਜਾਵੇ, ਮੈਡੀਕਲ ਭੱਤਾ ਘੱਟ ਤੋਂ ਘੱਟ 3000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇ, ਮੈਡੀਕਲ ਕੈਸ਼ ਲੈੱਸ ਸਕੀਮ ਲਾਗੂ ਕੀਤੀ ਜਾਵੇ | ਇਸ ਮੌਕੇ ਵਰਿਆਮ ਸਿੰਘ ਮਿਨਹਾਸ ਨੇ ਦੱਸਿਆ ਕਿ ਸਰਕਾਰ ਵਲੋਂ ਕਰਮਚਾਰੀਆਂ ਅਤੇ ਪੈਨਸ਼ਨਰਜ਼ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ, ਸਗੋਂ ਉਲਟਾ ਪੈਨਸ਼ਨਰਾਂ ਦੇ ਕਰੋੜਾਂ ਰੁਪਏ ਦੀ ਅਦਾਇਗੀ ਅਤੇ ਬਣਦੇ ਵਿਆਜ ਨੂੰ ਰੋਕਿਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਪੈਨਸ਼ਨਰਾਂ ਦੀ ਰੋਕੀ ਹੋਈ ਮੈਡੀਕਲ ਬਿੱਲਾਂ ਦੀ ਅਦਾਇਗੀ ਤੁਰੰਤ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਰਵੀ ਦੱਤ ਸ਼ਰਮਾ, ਸੋਮ ਨਾਥ, ਸਤਨਾਮ ਸਿੰਘ, ਮਦਨ ਸਿੰਘ ਬੈਂਸ, ਪਰਮਜੀਤ ਸਿੰਘ ਬੱਧਣ, ਰਾਕੇਸ਼ ਸ਼ਰਮਾ, ਜਗਦੀਸ਼ ਚੰਦਰ, ਗੁਰਮੀਤ ਸਿੰਘ, ਨਰਿੰਦਰਪਾਲ ਸਿੰਘ, ਦਿਲਬਾਗ ਕੰਗ, ਕਮਲਜੀਤ ਬਾਲੀ, ਓਮ ਪ੍ਰਕਾਸ਼, ਯੋਗ ਰਾਜ, ਲਸ਼ਕਰ ਸਿੰਘ, ਹਰਜੀਤ, ਸੁਖਵੀਰ ਸਿੰਘ, ਰਾਮ ਪਾਲ, ਭੁਪਿੰਦਰ ਸਿੰਘ, ਓਮ ਪ੍ਰਕਾਸ਼ ਜਰਿਆਲ ਆਦਿ ਹਾਜ਼ਰ ਸਨ |