18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਖ਼ਾਲਸਾ ਕਾਲਜ 'ਚ ਫੂਡ ਪ੍ਰੋਡਕਸ਼ਨ, ਬੇਕਰੀ, ਕੁਕਿੰਗ ਅਤੇ ਕੈਟਰਿੰਗ ਮੈਨੇਜਮੈਂਟ 'ਚ ਕੋਰਸ ਸ਼ੁਰੂ <br/>

ਖਾਲਸਾ ਕਾਲਜ ਮਾਹਿਲਪੁਰ ਵਿਖੇ ਸ਼ੁਰੂ ਹੋਏ ਦੋ ਨਵੇਂ ਕੋਰਸਾਂ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਪਿ੍ੰ. ਡਾ ਪਰਵਿੰਦਰ ਸਿੰਘ, ਅਰੁਣ ਮਹਾਜਨ ਅਤੇ ਪਿ੍ਤਪਾਲ ਸਿੰਘ ਅਤੇ ਹੋਰ | ਤਸਵੀਰ : ਗੁਰਨਾਮ ਸਟੂਡੀਓ <br/> 21-07-2025
ਮਾਹਿਲਪੁਰ, 20 ਜੁਲਾਈ (ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ 'ਚ ਵੱਖ-ਵੱਖ ਕੋਰਸਾਂ ਦੀ ਅਕਾਦਮਿਕ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਰੁਜ਼ਗਾਰ ਕੇਂਦਰਿਤ ਤੇ ਹੁਨਰਮੰਦ ਕੋਰਸਾਂ ਨਾਲ ਜੋੜਨ ਦੇ ਉਦਮ ਤਹਿਤ ਫੂਡ ਪ੍ਰੋਡਕਸ਼ਨ ਅਤੇ ਕੈਟਰਿੰਗ ਮੈਨੇਜਮੈਂਟ ਨਾਲ ਸੰਬੰਧਿਤ ਦੋ ਨਵੇਂ ਸਰਟੀਫਿਕੇਟ ਕੋਰਸ ਆਰੰਭ ਕੀਤੇ ਗਏ ਹਨ | ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਕਾਲਜ ਕੈਂਪਸ 'ਚ ਚੱਲ ਰਹੇ ਬਾਬੂ ਹਰੀ ਸਿੰਘ ਬਾਸੀ ਇੰਟਰਪ੍ਰਾਇਨਸ਼ਿਪ ਸੈਂਟਰ ਦੇ ਸਹਿਯੋਗ ਨਾਲ ਕਾਲਜ 'ਚ ਤਿੰਨ ਮਹੀਨੇ ਦੀ ਸਮਾਂ ਮਿਆਦ ਵਾਲੇ ਸਰਟੀਫਿਕੇਟ ਕੋਰਸ ਇਨ ਫੂਡ ਪ੍ਰੋਡਕਸ਼ਨ ਐਂਡ ਬੇਕਰੀ ਅਤੇ ਸਰਟੀਫਿਕੇਟ ਕੋਰਸ ਇਨ ਕੂੁਕਿੰਗ ਐਂਡ ਕੇਟਰਿੰਗ ਮੈਨੇਜਮੈਂਟ ਸ਼ੁਰੂ ਕਰ ਦਿੱਤੇ ਹਨ, ਜਿਨ੍ਹਾਂ 'ਚ ਇਸ ਸੈਸ਼ਨ ਤੋਂ ਵਿਦਿਆਰਥੀਆਂ ਦਾ ਬਹੁਤ ਘੱਟ ਫੀਸਾਂ 'ਤੇ ਦਾਖਿਲਾ ਆਰੰਭ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਉਕਤ ਦੋਵੇਂ ਸਰਟੀਫਿਕੇਟ ਕੋਰਸਾਂ 'ਚ ਦਾਖ਼ਲੇ ਲਈ ਦਸਵੀਂ ਅਤੇ ਬਾਰ੍ਹਵੀਂ ਤੋਂ ਬਾਅਦ ਦੇ ਵਿਦਿਆਰਥੀ ਦਾਖ਼ਲ ਹੋ ਸਕਦੇ ਹਨ ਅਤੇ ਕਾਲਜ 'ਚ ਬਾਰ੍ਹਵੀਂ ਅਤੇ ਅੰਡਰ ਗਰੈਜੂਏਟ ਕੋਰਸ ਕਰਨ ਵਾਲੇ ਵਿਦਿਆਰਥੀ ਆਪਣੀ ਪੜ੍ਹਾਈ ਦੇ ਨਾਲ ਨਾਲ ਵੀ ਇਸ ਕੋਰਸ 'ਚ ਦਾਖ਼ਲਾ ਵੀ ਲੈ ਸਕਦੇ ਹਨ | ਉਨ੍ਹਾਂ ਕਿਹਾ ਕਿ ਉਕਤ ਕੋਰਸਾਂ ਦੀ ਪੜ੍ਹਾਈ ਅਤੇ ਪ੍ਰੈਕਟੀਕਲ ਸੰਬੰਧੀ ਵੱਖਰੇ ਪ੍ਰਬੰਧ ਕੀਤੇ ਗਏ ਹਨ ਅਤੇ ਮਾਹਿਰ ਸਟਾਫ਼ ਦੀ ਭਰਤੀ ਵੀ ਕਰ ਲਈ ਗਈ ਹੈ | ਇਸ ਮੌਕੇ ਫੂਡ ਪ੍ਰੋਡਕਸ਼ਨ ਅਤੇ ਬੇਕਰੀ ਵਿਭਾਗ ਦੇ ਚੀਫ ਇੰਸਟਰੱਕਟਰ ਅਰੁਣ ਮਹਾਜਨ, ਪਿ੍ਤਪਾਲ ਸਿੰਘ, ਪ੍ਰੋ ਦਵਿੰਦਰ ਠਾਕੁਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਿਵਲ ਸਰਜਨ ਦਫ਼ਤਰ ਦੇ ਮੀਟਿੰਗ ਹਾਲ 'ਚ 'ਵਿਸ਼ਵ ਜਨਸੰਖਿਆ ਦਿਵਸ' ਮਨਾਇਆ <br/> ਅਗਲੀ ਖ਼ਬਰ ਕਸਬਾ ਬੀਣੇਵਾਲ ਦੀਆਂ ਫਿਰਨੀਆਂ/ਸੜਕਾਂ ਦੀ ਹਾਲਤ ਬਦ ਤੋਂ ਬਦਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।